June 8, 2026, 10:08 pm
----------- Advertisement -----------
HomeNewsLatest Newsਮੰਡੀ ਗੋਬਿੰਦਗੜ੍ਹ ਵਿਖੇ ਮਕਾਨ ਮਾਲਕਾਂ ਨੂੰ ਜਹਿਰੀਲੀ ਚੀਜ਼ ਖਿਲਾ ਕੇ ਘਰ ਦਾ...

ਮੰਡੀ ਗੋਬਿੰਦਗੜ੍ਹ ਵਿਖੇ ਮਕਾਨ ਮਾਲਕਾਂ ਨੂੰ ਜਹਿਰੀਲੀ ਚੀਜ਼ ਖਿਲਾ ਕੇ ਘਰ ਦਾ ਰਸੋਈਆ ਗਹਿਣੇ ਅਤੇ ਕੈਸ਼ ਲੈਕੇ ਹੋਇਆ ਫਰਾਰ

Published on

----------- Advertisement -----------

ਮੰਡੀ ਗੋਬਿੰਦਗੜ੍ਹ ਵਿਖੇ ਮਕਾਨ ਮਾਲਕਾਂ ਨੂੰ ਜਹਿਰੀਲੀ ਚੀਜ਼ ਖਿਲਾ ਕੇ ਘਰ ਦਾ ਰਸੋਈਆ ਗਹਿਣੇ ਅਤੇ ਕੈਸ਼ ਲੈਕੇ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਘਟਨਾਂ ਤੋਂ ਬਾਅਦ ਮੋਟਰਸਾਇਕਲ ‘ਤੇ ਫਰਾਰ ਹੁੰਦੇ ਚੋਰਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਸਬੰਧੀ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਨਰਿੰਦਰ ਢੰਡ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਉਸਦੇ ਭਰਾ ਦੇ ਮੁੰਡੇ ਦਾ ਫੋਨ ਉਨ੍ਹਾਂ ਨੂੰ ਆਇਆ ਸੀ ਕਿ ਮੰਮੀ ਪਾਪਾ ਫੋਨ ਨਹੀਂ ਚੁੱਕ ਰਹੇ ਜਦੋਂ ਨਰਿੰਦਰ ਘਰ ਜਾਕੇ ਦੇਖਿਆ ਤਾਂ ਭਰਾ ਭਰਜਾਈ ਅਤੇ ਘਰ ਦਾ ਚੌਂਕੀਦਾਰ ਬੇਹੋਸ਼ ਪਏ ਸਨ ਅਤੇ ਘਰ ਦਾ ਸਮਾਨ ਖਿਲਰਿਆ ਪਿਆ ਸੀ। ਜਿਸ ਤੋਂ ਬਾਅਦ ਉਸਨੇ ਤੁਰੰਤ ਪੁਲਿਸ ਨੂੰ ਫ਼ੋਨ ਕਰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਡੀਐਸਪੀ ਅਮਲੋਹ ਅਤੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮੌਕੇ ‘ਤੇ ਪੁਲਿਸ ਪਾਰਟੀ ਨਾਲ ਪਹੁੰਚ ਗਏ ਅਤੇ ਜਿਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ। ਘਰ ਵਿੱਚੋ ਉਕਤ ਲੁਟੇਰੇ ਕੁੱਝ ਕੈਸ਼ ਲੈਕੇ ਫ਼ਰਾਰ ਹੋਏ ਹਨ ਇਸ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ। ਇਸ ਦੀ ਜਾਣਕਾਰੀ ਪਰਿਵਾਰਿਕ ਮੈਬਰ ਹੋਸ਼ ਵਿੱਚ ਆਉਣ ‘ਤੇ ਹੀ ਦੱਸ ਸਕਦੇ ਹਨ। ਉਥੇ ਹੀ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਕਦਮਾ ਦਰਜ਼ ਕਰ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...