ਦਿੱਲੀ ‘ਚ ਸ਼ਰਾਬ ਨੀਤੀ ਮਾਮਲੇ ਵਿੱਚ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਅੱਜ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰੇਗੀ। ਪਾਰਟੀ ਦੀ ਚੰਡੀਗੜ੍ਹ ਇਕਾਈ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਆਪ’ ਦਾ ਇਹ ਪ੍ਰਦਰਸ਼ਨ ਅੱਜ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਵੇਗਾ। ‘ਆਪ’ ਦੇ ਮੰਤਰੀਆਂ, ਵਿਧਾਇਕਾਂ, ਸੰਗਠਨ ਸਕੱਤਰ, ਲੋਕ ਸਭਾ ਇੰਚਾਰਜ, ਸੰਯੁਕਤ ਸਕੱਤਰ, ਸਮੂਹ ਵਿੰਗ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਪਾਰਟੀ ਵਲੰਟੀਅਰਾਂ ਆਦਿ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਦਰਅਸਲ, ‘ਆਪ’ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ ਕੇਂਦਰ ਦੇ ਇਸ਼ਾਰੇ ‘ਤੇ ਝੂਠੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਭਾਰਤ ‘ਚ ‘ਆਪ’ ਦੇ ਵਧਦੇ ਪ੍ਰਭਾਵ ਤੋਂ ਚਿੰਤਤ ਹੈ। ‘ਆਪ’ ਨੇ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।
----------- Advertisement -----------
ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਅੱਜ ਚੰਡੀਗੜ੍ਹ ‘ਚ ਕਰੇਗੀ ਰੋਸ ਪ੍ਰਦਰਸ਼ਨ
Published on
----------- Advertisement -----------
----------- Advertisement -----------












