ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ ਮੋਹਾਲੀ ਪਹੁੰਚੇ। ਉਨ੍ਹਾਂ ਨੇ ਇਥੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੀ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਵਿੱਚ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦਿੰਦੇ ਹੋਏ 100 ਆਮ ਆਦਮੀ ਕਲੀਨਿਕ ਦੀ ਸੌਗਾਤ ਦਿੱਤੀ ਗਈ ਹੈ। ਆਜ਼ਾਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 75 ਕਲੀਨਿਕਾਂ ਨੂੰ ਹਰੀ ਝੰਡੀ ਦਿੱਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਹ ਮੁਹੱਲਾ ਕਲੀਨਿਕ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੇਣ ਦੇ ਨਾਲ-ਨਾਲ ਲਗਭਗ 100 ਕਿਸਮ ਦੇ ਕਲੀਨਿਕਲ ਟੈਸਟ ਮੁਫਤ ਪ੍ਰਦਾਨ ਕਰਨਗੇ।
----------- Advertisement -----------
ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੋਹਾਲੀ ਦੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ
Published on
----------- Advertisement -----------
----------- Advertisement -----------












