August 22, 2026, 9:02 pm
----------- Advertisement -----------
HomeNewsLatest Newsਪ੍ਰਤਾਪ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ...

ਪ੍ਰਤਾਪ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ : ਮਨਜਿੰਦਰ ਸਿੰਘ ਸਿਰਸਾ

Published on

----------- Advertisement -----------

ਚੰਡੀਗੜ੍ਹ, 20 ਜਨਵਰੀ: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਆਖ ਕੇ ਸਿਰਫ ਉਹਨਾਂ ਦਾ ਹੀ ਨਹੀਂ ਬਲਕਿ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਇਹ ਸ਼ਬਦਾਵਲੀ ਵਰਤੀ ਕਿ ਅਸੀਂ ਪ੍ਰਧਾਨ ਮੰਤਰੀ ਵਜੋਂ ਸਿਰਫ ਤੁਹਾਨੂੰ ਵੇਖਣਾ ਹੈ, ਹੋਰ ਕਿਸੇ ਫਰਜ਼ੀ ਨੂੰ ਨਹੀਂ ਸਵੀਕਾਰ ਕਰਾਂਗੇ। ਪਤਾ ਨਹੀਂ ਕਿਥੋਂ ਕਿਥੋਂ ਲੈ ਫੜ ਕੇ ਲੈ ਆਉਂਦੇ ਹਨ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਕਿਤੋਂ ਫੜ ਕੇ ਨਹੀਂ ਲਿਆਂਦਾ ਸੀ। ਉਹ ਤਾਂ ਸਤਿਕਾਰਯੋਗ ਸ਼ਖਸੀਅਤ ਹਨ, ਜਿਹਨਾਂ ਨੇ ਪ੍ਰਧਾਨ ਮੰਤਰੀ ਬਣ ਕੇ ਕਾਂਗਰਸ ਪਾਰਟੀ ’ਤੇ ਵੱਡਾ ਅਹਿਸਾਨ ਕੀਤਾ।
ਸਿਰਸਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸਿਰ ’ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਤੇ ਦੁਨੀਆਂ ਵਿਚ ਸਿੱਖਾਂ ਦਾ ਮਾਣ ਵਧਾਇਆ। ਉਹਨਾਂ ਕਿਹਾ ਕਿ ਇਕ ਸਿੱਖ ਦੀ ਇਸ ਤਰੀਕੇ ਬੇਇੱਜ਼ਤੀ ਕਰਨੀ, ਇਹ ਸਿਰਫ ਡਾ. ਮਨਮੋਹਨ ਸਿੰਘ ਹੀ ਨਹੀਂ ਬਲਕਿ ਸਮੁੱਚੀ ਕੌਮ ਦਾ ਅਪਮਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...