November 19, 2026, 6:36 am
----------- Advertisement -----------
HomeNewsBreaking Newsਪੰਜਾਬੀ ਗਾਇਕ ਮਨਕੀਰਤ ਔਲਖ ਵਕੀਲ ਰਾਹੀਂ ਪੇਸ਼: 8 ਰਫਲਾਂ ਗੀਤ 'ਚ ਵਕੀਲਾਂ...

ਪੰਜਾਬੀ ਗਾਇਕ ਮਨਕੀਰਤ ਔਲਖ ਵਕੀਲ ਰਾਹੀਂ ਪੇਸ਼: 8 ਰਫਲਾਂ ਗੀਤ ‘ਚ ਵਕੀਲਾਂ ਦਾ ਅਕਸ ਖਰਾਬ ਕਰਨ ਦੇ ਇਲਜ਼ਾਮ

Published on

----------- Advertisement -----------

ਚੰਡੀਗੜ੍ਹ, 9 ਸਤੰਬਰ 2022 – ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੀਤ 8 ਰਫਲਾਂ ਨੂੰ ਲੈ ਕੇ ਚੰਡੀਗੜ੍ਹ ਅਦਾਲਤ ‘ਚ ਦਾਇਰ ਮਾਮਲੇ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਦੇ ਨੋਟਿਸ ਤੋਂ ਬਾਅਦ ਮਨਕੀਰਤ ਦੀ ਤਰਫੋਂ ਵਕੀਲ ਅਦਾਲਤ ਵਿੱਚ ਪੇਸ਼ ਹੋਏ। ਔਲਖ ਨੇ ਇਸ ਮਾਮਲੇ ਵਿੱਚ ਹਾਲੇ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਹੈ। ਜਾਣਕਾਰੀ ਮੁਤਾਬਕ ਔਲਖ ਇਸ ਸਮੇਂ ਕੈਨੇਡਾ ‘ਚ ਹਨ। ਇਹ ਕੇਸ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਕੀਲ ਸੁਨੀਲ ਮੱਲਣ ਵੱਲੋਂ ਦਾਇਰ ਕੀਤਾ ਗਿਆ ਹੈ। ਉਸ ਨੇ ਔਲਖ ਤੇ ਹੋਰਾਂ ‘ਤੇ ਗੀਤ ਰਾਹੀਂ ਵਕੀਲਾਂ ਦਾ ਅਕਸ ਖਰਾਬ ਕਰਨ ਦਾ ਦੋਸ਼ ਲਾਇਆ ਹੈ।

ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।

ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ਵਿੱਚ ਵਕੀਲਾਂ ਦੀ ਅਕਸ ਨੂੰ ਖ਼ਰਾਬ ਕਰਨ ਦਾ ਕੇਸ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਆਇਆ ਸੀ। ਕਈ ਸ਼ਾਰਪ ਸ਼ੂਟਰ ਫੜੇ ਗਏ ਹਨ। ਮਾਮਲੇ ਦੀ ਜਾਂਚ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ ਮਹੀਨੇ ਦੀ ਜਾਂਚ ਤੋਂ ਬਾਅਦ ਜੂਨ ਵਿੱਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਔਲਖ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...