ਜਲੰਧਰ, 14 ਜਨਵਰੀ, 2023: CM ਭਗਵੰਤ ਮਾਨ ਵੱਲੋਂ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ “ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ”
ਜ਼ਿਕਰਯੋਗ ਹੈ ਕਿ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਦੌਰਾਨ ਫਿਲੌਰ ਵਿਚ ਹੇਠਾਂ ਡਿੱਗ ਪਏ ਸਨ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹਨਾਂ ਦਾ ਦਿਹਾਂਤ ਹੋ ਗਿਆ।












