September 14, 2026, 12:11 am
----------- Advertisement -----------
HomeNewsLatest Newsਮਾਨ ਸਰਕਾਰ ਨੇ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ...

ਮਾਨ ਸਰਕਾਰ ਨੇ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਰੋੜਾਂ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 14 ਦਸੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ ‘ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਭਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...