September 14, 2026, 12:52 am
----------- Advertisement -----------
HomeNewsLatest Newsਮਾਨ ਸਰਕਾਰ ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਪ੍ਰਦਾਨ ਕਰਨ...

ਮਾਨ ਸਰਕਾਰ ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਪ੍ਰਦਾਨ ਕਰਨ ਲਈ 12.07 ਕਰੋੜ ਰੁਪਏ ਖਰਚ ਕਰੇਗੀ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 3 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਦੇ ਦਿੜ੍ਹਬਾ ਵਿੱਚ ਯੂਪੀਵੀਸੀ ਪਾਈਪ ਸੀਵਰੇਜ ਵਿਛਾਉਣ ਅਤੇ ਮੈਨਹੋਲ ਦੇ ਨਿਰਮਾਣ, ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਲਗਭਗ 7.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ ਵਿਖੇ ਯੂਪੀਵੀਸੀ ਪਾਈਪ ਸੀਵਰੇਜ ਅਤੇ ਮੈਨਹੋਲ ਦੀ ਉਸਾਰੀ, ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਵੀ ਲਗਭਗ 4.27 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਲਈ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...