November 17, 2026, 8:18 am
----------- Advertisement -----------
HomeNewsBreaking Newsਮਾਨ ਨੇ ਐਸਵਾਈਐਲ 'ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਵੜਿੰਗ

ਮਾਨ ਨੇ ਐਸਵਾਈਐਲ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਵੜਿੰਗ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਐਸਵਾਈਐਲ ਮੁੱਦੇ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ।
ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਇਹ ਆਪਣਾ ਅਧਿਕਾਰ ਕਿਸੇ ਹੋਰ ਨੂੰ ਸੌਂਪਣ ਦੇ ਬਰਾਬਰ ਹੈ।

ਇਸ ਲਈ ਅਸੀਂ ਉਨ੍ਹਾਂ ਨੂੰ ਸਾਰਿਆਂ ਨੂੰ ਭਰੋਸੇ ਵਿੱਚ ਲੈਣ ਦੀ ਅਪੀਲ ਕੀਤੀ ਸੀ। ਮਾਨ ਦਾ ਸਟੈਂਡ ਸਿੱਧਾ ਅਤੇ ਸਪੱਸ਼ਟ ਹੋਣਾ ਚਾਹੀਦਾ ਸੀ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

ਜਿਸ ਬਾਰੇ ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਤੋਂ ਪੁੱਛਿਆ ਹੈ ਕਿ ਉਹ ਕਿਸ ਮਕਸਦ ਲਈ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਨਾ ਚਾਹੁੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਮੰਨ ਲਓ ਪ੍ਰਧਾਨ ਮੰਤਰੀ ਤੁਹਾਨੂੰ ਹਰਿਆਣਾ ਨਾਲ ਪਾਣੀ ਵੰਡਣ ਲਈ ਕਹਿਣ ਤਾਂ ਕੀ ਤੁਸੀਂ ਅਜਿਹਾ ਕਰੋਗੇ?
ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਕੋਲ ਭੇਜਣ ਦੀ ਸਲਾਹ ਭਾਵੇਂ ਕਿਸੇ ਵੀ ਕਾਰਨ ਹੋਵੇ, ਇਸ ਵਿਸ਼ੇ ‘ਤੇ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਕੇਂਦਰ ਨੂੰ ਸੌਂਪਣ ਦੇ ਬਰਾਬਰ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਮਾਲਕੀ ਹੱਕ ਕਿਉਂ ਨਹੀਂ ਦੇ ਰਹੇ, ਜਿਨ੍ਹਾਂ ਦੀ ਜ਼ਮੀਨ ਐਸ.ਵਾਈ.ਐਲ ਲਈ ਐਕੁਆਇਰ ਕੀਤੀ ਗਈ ਸੀ ਅਤੇ 2016 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਵਿੱਚ ‘ਆਪ’ ਦੀ ਹੋਂਦ ਵੀ ਨਹੀਂ ਸੀ।

ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਦੇ ਇਸ ਬਿਆਨ ਦੀ ਨਿੰਦਾ ਕੀਤੀ ਕਿ ਐਸਵਾਈਐਲ ਪਿਛਲੀਆਂ ਸਰਕਾਰਾਂ ਦੀਆਂ ਕਾਰਵਾਈਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਵੱਲੋਂ ਸਪੱਸ਼ਟ ਤੌਰ ‘ਤੇ ਅਣਜਾਣਪੁਣੇ ‘ਚ ਦਿੱਤਾ ਗਿਆ ਬਿਆਨ ਹੈ। ਜਿਸ ‘ਤੇ ਉਨ੍ਹਾਂ ਮਾਨ ਤੋਂ ਸਵਾਲ ਕੀਤਾ ਕਿ ਕਿਸ ਮੁੱਖ ਮੰਤਰੀ ਨੇ ਚਾਹੇ ਕਿਸੇ ਵੀ ਪਾਰਟੀ ਦੇ ਹੋਣ, ਨੇ ਐਸ.ਵਾਈ.ਐਲ ਦਾ ਪਾਣੀ ਹਰਿਆਣੇ ਵਿਚ ਜਾਣ ਦਿੱਤਾ। ਦਰਅਸਲ, 2004 ਵਿੱਚ ਕਾਂਗਰਸ ਸਰਕਾਰ ਨੇ ਇਸ ਸਬੰਧੀ ਸਾਰੇ ਪਾਣੀ ਵੰਡ ਸਮਝੌਤੇ ਰੱਦ ਕਰ ਦਿੱਤੇ ਸਨ, ਜਦੋਂ ਕੁਝ ਮਹੀਨਿਆਂ ਬਾਅਦ ਹਰਿਆਣਾ ਵਿੱਚ ਚੋਣਾਂ ਹੋਣੀਆਂ ਸਨ।

ਵੜਿੰਗ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੂੰ ‘ਆਪ’ ਸੰਸਦ ਮੈਂਬਰ ਅਤੇ ਹਰਿਆਣਾ ਦੇ ਇੰਚਾਰਜ ਡਾ ਸੁਸ਼ੀਲ ਗੁਪਤਾ ਦੇ ਉਸ ਬਿਆਨ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਸੀ ਕਿ 2025 ਤੱਕ ਐਸਵਾਈਐਲ ਦਾ ਪਾਣੀ ਹਰਿਆਣਾ ਵਿੱਚ ਵਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...