February 25, 2024, 1:48 am
----------- Advertisement -----------
HomeNewsBreaking NewsCM ਮਾਨ ਤੇ CM ਕੇਜਰੀਵਾਲ ਨੇ ਕੀਤੀ ਘਰ-ਘਰ ਮੁਫਤ ਰਾਸ਼ਨ ਸਕੀਮ ਦੀ...

CM ਮਾਨ ਤੇ CM ਕੇਜਰੀਵਾਲ ਨੇ ਕੀਤੀ ਘਰ-ਘਰ ਮੁਫਤ ਰਾਸ਼ਨ ਸਕੀਮ ਦੀ ਸ਼ੁਰੂਆਤ, ਦੋਵਾਂ ਨੇ ਖੁਦ ਘਰ-ਘਰ ਜਾ ਕੇ ਦਿੱਤਾ ਰਾਸ਼ਨ

Published on

----------- Advertisement -----------

ਖੰਨਾ, 10 ਫਰਵਰੀ 2024 – ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਦੱਸਿਆ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਉਹ ਹਰ ਮਹੀਨੇ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਆਉਣਗੇ। ਜਿਸਨੂੰ ਆਟਾ ਚਾਹੀਦਾ ਹੈ ਉਸਨੂੰ ਆਟਾ ਦਿੱਤਾ ਜਾਵੇਗਾ ਅਤੇ ਜੋ ਚਾਵਲ ਚਾਹੁੰਦਾ ਹੈ ਉਸਨੂੰ ਚੌਲ ਦਿੱਤਾ ਜਾਵੇਗਾ। ਸਰਕਾਰ ਚੰਗੀ ਕੁਆਲਿਟੀ ਦਾ ਆਟਾ ਪੀਸੇਗੀ। ਕੁਝ ਲੋਕਾਂ ਦੇ ਘਰਾਂ ‘ਚ ਰਾਸ਼ਨ ਦੇਣ ਤੋਂ ਬਾਅਦ ਹੁਣ ਮੁੱਖ ਮੰਤਰੀ ਖੰਨਾ ਲਈ ਰਵਾਨਾ ਹੋ ਗਏ ਹਨ।

ਖੰਨਾ, ਲੁਧਿਆਣਾ ਵਿੱਚ ਕੇਜਰੀਵਾਲ ਦੇ ਨਾਲ ਸੀਐਮ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਤੀਜੀ ਰੈਲੀ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ।

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 24 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ, ਜਿਸ ਦੀ ਸ਼ੁਰੂਆਤ ਅੱਜ CM ਮਾਨ ਤੇ CM ਕੇਜਰੀਵਾਲਨੇ ਕਰ ਦਿੱਤੀ ਹੈ। ਪਿਛਲੀ ਕੈਬਨਿਟ ਮੀਟਿੰਗ ਵਿੱਚ ਕਰੀਬ 10 ਲੱਖ ਰਾਸ਼ਨ ਕਾਰਡ ਬਹਾਲ ਕੀਤੇ ਗਏ ਸਨ। ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਜਲਦੀ ਹੀ ਇਹ ਸਕੀਮ ਲੋਕਾਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਇਸ ਦੀ ਸ਼ੁਰੂਆਤ ਕੀਤੀ ਹੈ।

ਯੋਜਨਾ ਪ੍ਰਤੀ ਵਿਅਕਤੀ 5 ਕਿਲੋ ਆਟਾ ਜਾਂ ਕਣਕ ਪ੍ਰਦਾਨ ਕਰਨ ਦੀ ਯੋਜਨਾ ਹੈ। ਇਸ ਦੇ ਲਈ ਪ੍ਰਤੀ ਮਹੀਨਾ 72500 ਟਨ ਕਣਕ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਤੈਅ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ ਕਿ ਕਿਹੜੇ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ। ਇਹ ਸਕੀਮ ਪੜਾਅਵਾਰ ਸ਼ੁਰੂ ਕੀਤੀ ਜਾਵੇਗੀ। ਹਾਲਾਂਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਇਹ ਯੋਜਨਾ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਾਲਾਂ ਦੇ ਝੜਨ ਤੋਂ ਲੈ ਕੇ ਭਾਰ ਵਧਣ ਤੱਕ, ਸਰੀਰ ਵਿੱਚ ਆਇਓਡੀਨ ਦੀ ਕਮੀ ਕਾਰਨ ਦਿਖਾਈ ਦਿੰਦੇ ਹਨ ਇਹ ਲੱਛਣ

ਆਇਓਡੀਨ ਸਾਡੀ ਸਿਹਤ ਲਈ ਬਹੁਤ ਮਹੱਤਵਪੂਰਨ ਪੌਸ਼ਟਿਕ ਤੱਤ ਹੈ। ਇਹ ਇੱਕ ਖਣਿਜ ਹੈ, ਜੋ...

ਭਾਰਤੀ ਰੁਪਏ ‘ਤੇ ਕਦੋਂ ਲੱਗੀ ਸੀ ਪਹਿਲੀ ਵਾਰ ਮਹਾਤਮਾ ਗਾਂਧੀ ਦੀ ਤਸਵੀਰ

 ਮਹਾਤਮਾ ਗਾਂਧੀ ਦੀ ਮੁਸਕਰਾਉਂਦੀ ਤਸਵੀਰ ਭਾਰਤੀ ਰੁਪਏ ਦੀ ਪਛਾਣ ਹੈ। ਪਰ ਕੀ ਤੁਸੀਂ ਜਾਣਦੇ...

ਪਟਿਆਲਾ ਸੈਂਟਰਲ ਜੇਲ ‘ਚ ਕੈਦੀਆਂ ਵਿਚਕਾਰ ਹੋਈ ਤ.ਕਰਾਰ, ਜ਼ਖ਼ਮੀ ਕੈਦੀ ਹਸਪਤਾਲ ‘ਚ ਭਰਤੀ

ਪਟਿਆਲਾ ਸੈਂਟਰਲ ਜੇਲ 'ਚ ਸ਼ਨੀਵਾਰ ਨੂੰ ਟੀਵੀ ਦੇਖਣ ਦੌਰਾਨ ਹੋਈ ਤਕਰਾਰ ਤੋਂ ਬਾਅਦ ਇਕ...

ਹਿਮਾਚਲ ਪ੍ਰਦੇਸ਼ ‘ਚ ਮਿਡ-ਡੇ-ਮੀਲ ਦੇ ਰਾਸ਼ਨ ‘ਚ ਹੇਰਾਫੇਰੀ, ਕੇਸ ਦਰਜ

ਹਿਮਾਚਲ ਪ੍ਰਦੇਸ਼ ਦੇ ਊਨਾ ਦੀ ਅੰਬ ਸਬ-ਡਿਵੀਜ਼ਨ ਦੇ ਸੂਰੀ ਸਕੂਲ ਦੇ ਮਿਡ-ਡੇ-ਮੀਲ ਇੰਚਾਰਜ ਵੱਲੋਂ...

ਟਿੱਕਰੀ ਤੇ ਸਿੰਘੂ ਬਾਰਡਰ ਖੋਲ੍ਹਣ ਦੀ ਤਿਆਰੀ, ਬਹਾਦਰਗੜ੍ਹ ਦੇ ਝੜੌਦਾ ਸਰਹੱਦ ‘ਤੇ ਇਕ ਪਾਸੇ ਆਵਾਜਾਈ ਸ਼ੁਰੂ

 ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ 11 ਦਿਨਾਂ ਤੋਂ ਬੰਦ ਰਹੇ ਦਿੱਲੀ ਦੇ...

ਕੇਂਦਰੀ ਕਰਮਚਾਰੀਆਂ ਦੇ DA ‘ਚ ਹੋ ਸਕਦਾ ਹੈ ਵਾਧਾ

 ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿੱਚ ਛੇਤੀ ਹੀ ਵਾਧਾ ਹੋ ਸਕਦਾ...

ਗਤਕਾ ਖੇਡਦੇ ਹੋਏ ਸਿੱਖ ਨੌਜਵਾਨ ਆਇਆ ਅੱ.ਗ ਦੀ ਲਪੇਟ ‘ਚ, ਲੋਕਾਂ ‘ਚ ਮੱਚੀ ਹਫੜਾ-ਦਫੜੀ

ਸੰਗਰੂਰ ਵਿੱਚ ਸ਼ੁੱਕਰਵਾਰ (23 ਫਰਵਰੀ) ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ...

ਮੁੱਖ ਮੰਤਰੀ ਮਾਨ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ ( ਬਲਜੀਤ ਮਰਵਾਹਾ) - ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ...

ਹੈਰਾਨੀਜਨਕ! ਖਟਾਰਾ ਬੱਸ ਬਣਾ ਦਿੱਤਾ ਚਲਦੀ ਫਿਰਦੀ ਕੰਟੀਨ, ਲੋਕ ਹੋਏ ਇਸਦੇ ਫੈਨ

ਜਿਨ੍ਹਾਂ ਸ਼ਹਿਰਾਂ ਵਿੱਚ ਮੈਟਰੋ ਦੀ ਸਹੂਲਤ ਨਹੀਂ ਹੈ, ਉੱਥੇ ਬੱਸਾਂ ਜੀਵਨ ਰੇਖਾ ਹਨ, ਜੋ...