September 8, 2026, 8:41 pm
----------- Advertisement -----------
HomeNewsBreaking Newsਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ...

ਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Published on

----------- Advertisement -----------
  • ਅਧਿਕਾਰੀਆਂ ਨੂੰ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ
  • ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਲਈ ਵਰਦਾਨ ਸਾਬਤ ਹੋਵੇਗਾ ਸੰਮੇਲਨ

ਚੰਡੀਗੜ੍ਹ, 15 ਫਰਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ।

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਭਗਵੰਤ ਮਾਨ ਨੇ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਉਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਵੀ ਵਿਚਾਰੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੀ ਜਾਣਕਾਰੀ ਦੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਆਲਮੀ ਇੰਡਸਟਰੀ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਢੰਗ ਨਾਲ ਉਭਾਰਨਾ ਚਾਹੀਦਾ ਹੈ।

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿੱਚ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਵਿਸ਼ਵ ਦੇ ਸਾਹਮਣੇ ਦਿਖਾਉਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...