ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੀਤੇ ਦਿਨ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ। ਮਨਪ੍ਰੀਤ ਬਾਦਲ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ।

ਮਨਪ੍ਰੀਤ ਬਾਦਲ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ,” ਭਾਰਤੀ ਜਨਤਾ ਪਾਰਟੀ ਵਿੱਚ ਨਿੱਘਾ ਸੁਆਗਤ ਕਰਨ ਲਈ ਜੇਪੀ ਨੱਡਾ ਜੀ ਦਾ ਧੰਨਵਾਦ। ਨਾਲ ਹੀ,ਉਨ੍ਹਾਂ ਨੂੰ ਪਾਰਟੀ ਪ੍ਰਧਾਨ ਵਜੋਂ ਉਨ੍ਹਾਂ ਦੇ ਕਾਰਜਕਾਲ ਦੇ ਵਿਸਥਾਰ ‘ਤੇ ਬਹੁਤ ਬਹੁਤ ਵਧਾਈ। ਤੁਹਾਡੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਪਾਰਟੀ ਦੀ ਮਜਬੂਤੀ ਲਈ ਕੰਮ ਕਰਾਂਗੇ।













