September 14, 2026, 4:35 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ: 31 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ: 31 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ

Published on

----------- Advertisement -----------

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੇ ਮਨਪ੍ਰੀਤ ਨੂੰ 31 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਮਨਪ੍ਰੀਤ ਬਾਦਲ ਇਸ ਧੋਖਾਧੜੀ ਦੇ ਮਾਮਲੇ ‘ਚ ਅੰਤਰਿਮ ਜ਼ਮਾਨਤ ‘ਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 23 ਅਕਤੂਬਰ ਨੂੰ ਬੁਲਾਇਆ ਗਿਆ ਸੀ ਪਰ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋ ਪਾਏ ਸਨ। ਪੀਜੀਆਈ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਬੈੱਡ ਰੈਸਟ ਲਈ ਸਰਟੀਫਿਕੇਟ ਦਿੱਤਾ ਸੀ। ਜਿਸ ਨੂੰ ਮਨਪ੍ਰੀਤ ਬਾਦਲ ਨੇ ਵਿਜੀਲੈਂਸ ਨੂੰ ਭੇਜ ਦਿੱਤਾ। ਹਾਈਕੋਰਟ ਦੇ ਹੁਕਮਾਂ ‘ਤੇ ਮਨਪ੍ਰੀਤ ਨੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਕੋਲ ਜਮ੍ਹਾ ਕਰਵਾ ਦਿੱਤਾ।
ਮਨਪ੍ਰੀਤ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿੱਠ ਦੀ ਬਿਮਾਰੀ ਤੋਂ ਪੀੜਤ ਹਨ। ਰੀੜ੍ਹ ਦੀ ਹੱਡੀ ਦੀ ਸਮੱਸਿਆ ਕਾਰਨ ਦਰਦ ਹੁੰਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਤੁਰਨ-ਫਿਰਨ ‘ਚ ਪ੍ਰੇਸ਼ਾਨੀ ਆਉਂਦੀ ਹੈ। ਹੁਣ ਦੁਬਾਰਾ ਬੁਲਾਏ ਜਾਣ ‘ਤੇ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਣ ‘ਤੇ ਸਸਪੈਂਸ ਬਣਿਆ ਹੋਇਆ ਹੈ ਕਿਉਂਕਿ ਮਨਪ੍ਰੀਤ ਬਾਦਲ ਦੇ ਵਕੀਲ ਨੇ ਵੀ ਵਿਜੀਲੈਂਸ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...