ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਚੋਣ ਮੀਟਿੰਗ ਯੂਥ ਜ਼ਿਲ੍ਹਾ ਮਨਦੀਪ ਸਿੰਘ ਪਨੈਚ ਦੀ ਅਗਵਾਈ ਵਿੱਚ ਸਰਹਿੰਦ ਮੰਡੀ ਵਿਖੇ ਹੋਈ ਤੇ ਕਈ ਨੌਜਵਾਨ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਤੋਲਿਆ ਗਿਆ।
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਯੂਥ ਦੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਅਕਾਲੀ ਨੇਤਾ ਗੁਰਮੁਖ ਸਿੰਘ ਚਰਨਾਥਲ ਅਤੇ ਜ਼ਿਲਾ ਯੂਥ ਪ੍ਰਧਾਨ ਮਨਦੀਪ ਸਿੰਘ ਪਨੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਵਾਅਦਿਆਂ ਤੇ ਖਰਾ ਨਾ ਉਤਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਵਾਅਦਿਆਂ ਤੇ ਖਰਾ ਨਾ ਉਤਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਿਸ ਕਾਰਨ ਸੂਬੇ ਭਰ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਰੋਸ ਹੈ ਤੇ ਲੋਕ ਮੁੜ ਮਹਰੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੀ ਖੁਸ਼ਹਾਲੀ, ਵਿਕਾਸ ਅਤੇ ਤਰੱਕੀ ਨੂੰ ਯਾਦ ਕਰਨ ਲੱਗ ਗਏ ਹਨ। ਉਹਨਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਤਾਂ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਦੀ ਲੋੜ ਹੈ।
----------- Advertisement -----------
ਕਈ ਨੌਜਵਾਨ ‘ਆਪ’ ਪਾਰਟੀ ਛੱਡ ਕੇ ਅਕਾਲੀ ਦਲ ‘ਚ ਹੋਏ ਸ਼ਾਮਿਲ
Published on
----------- Advertisement -----------
----------- Advertisement -----------












