November 20, 2026, 3:38 pm
----------- Advertisement -----------
HomeNewsBreaking Newsਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਮੁਲਤਵੀ: ਕਿਸਾਨ ਭਲਕੇ ਮੀਟਿੰਗ ਕਰਕੇ...

ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਮੁਲਤਵੀ: ਕਿਸਾਨ ਭਲਕੇ ਮੀਟਿੰਗ ਕਰਕੇ ਲੈਣਗੇ ਫੈਸਲਾ

Published on

----------- Advertisement -----------
  • ਸਮੂਹ ਕਿਸਾਨ ਜਥੇਬੰਦੀਆਂ ਨੂੰ ਮੋਹਾਲੀ ਵਿੱਚ ਇਕੱਠੇ ਹੋਣ ਲਈ ਕਿਹਾ

ਮੋਹਾਲੀ, 26 ਨਵੰਬਰ 2023 – ਮੋਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਮੋਹਾਲੀ ਦੇ ਬੁਲਾਰੇ ਰਣਵੀਰ ਸਿੰਘ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇੱਥੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਕਿਸਾਨਾਂ ਨੇ 3 ਦਿਨ ਯਾਨੀ 28 ਨਵੰਬਰ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ ‘ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਮਾਨ ਲੈ ਕੇ ਪਹੁੰਚ ਗਏ ਹਨ। ਕਿਸਾਨ ਕੇਂਦਰ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਹੇ ਹਨ। ਉਸ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿੱਤੀ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਦੇਣਗੇ।

ਇਸ ਦੇ ਨਾਲ ਹੀ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਪੂਰੀ ਤੈਨਾਤੀ ਕੀਤੀ ਹੈ। ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਚੰਡੀਗੜ੍ਹ ਪੁਲੀਸ ਤਾਇਨਾਤ ਹੈ। ਮੋਹਾਲੀ ਵਿੱਚ ਵੀ ਬੈਰੀਕੇਡਿੰਗ ਲਗਾ ਕੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਗਏ ਹਨ।

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇਣਗੇ। ਭਲਕੇ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਚੰਡੀਗੜ੍ਹ ਮਾਰਚ ਸਬੰਧੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਧਰਨਾ 3 ਦਿਨਾਂ ਦਾ ਹੈ ਪਰ ਸਾਡੀਆਂ ਤਿਆਰੀਆਂ ਮੁਕੰਮਲ ਹਨ। ਕੇਂਦਰ ਦੇ ਖਿਲਾਫ ਇਹ ਧਰਨਾ ਇੱਥੋਂ ਦਿੱਲੀ ਤੱਕ ਵੀ ਜਾ ਸਕਦਾ ਹੈ।

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਫਿਲਹਾਲ ਸਾਡੀ ਤਿਆਰੀ ਹੈ ਕਿ ਰਾਜਪਾਲ ਸਾਨੂੰ ਸਮਾਂ ਦੇਣ ਅਤੇ ਕੁਝ ਕਿਸਾਨ ਆਗੂ ਉਨ੍ਹਾਂ ਕੋਲ ਆਪਣੀਆਂ ਮੰਗਾਂ ਰੱਖ ਸਕਦੇ ਹਨ। ਜੇਕਰ ਰਾਜਪਾਲ ਤੋਂ ਸਮਾਂ ਨਾ ਮਿਲਿਆ ਤਾਂ ਚੰਡੀਗੜ੍ਹ ਵੱਲ ਮਾਰਚ ਕਰਨ ਸਬੰਧੀ ਫੈਸਲਾ ਲਿਆ ਜਾਵੇਗਾ।

ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜ਼ਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਦੇ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਨਹੀਂ ਪਾ ਸਕਦੇ ਹਨ ਅਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ।

ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲੀਸ ਦੇ ਜਵਾਨ ਪਹਿਲੀ ਪਰਤ ਵਿੱਚ ਤਾਇਨਾਤ ਹੋਣਗੇ। ਚੰਡੀਗੜ੍ਹ ਪੁਲੀਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿੱਚ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੇ ਨਾਲ ਵਜਰਾ ਵਾਹਨ ਅਤੇ ਜਲ ਤੋਪਾਂ ਵੀ ਤਾਇਨਾਤ ਰਹਿਣਗੀਆਂ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...