ਝੋਨੇ ਦੀ ਫਸਲ ਨੂੰ ਲੈ ਕੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਤੇਜ਼ ਹੋ ਗਈ ਹੈ,ਜਿਸ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਸੈਕਟਰੀ ਸੁਖਚੈਨ ਸਿੰਘ ਰੋਤਾ ਸਮੇਤ ਖਰੀਦ ਏਜੰਸੀਆਂ ਅਤੇ ਮਾਰਕਫੈਡ ਵਿਭਾਗ ਦੇ ਅਧਿਕਾਰੀਆਂ ਨੇ ਵੀ ਅਨਾਜ ਮੰਡੀਆਂ ਦਾ ਜਾਇਜ਼ਾ ਲਿੱਤਾ। ਇਸ ਮੌਕੇ ਅਨਾਜ ਮੰਡੀਆਂ ਦਾ ਜਾਇਜ਼ਾ ਲੈਣ ਪਹੁੰਚੇ ਅਧਿਕਾਰੀਆਂ ਨੇ ਜਿੱਥੇ ਕਿਸਾਨਾਂ ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਉਥੇ ਟੋਲ ਕੰਡਿਆਂ ਨੂੰ ਵੀ ਚੈੱਕ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਸੁਖਚੈਨ ਸਿੰਘ ਰੋਤਾ ਨੇ ਅਨਾਜ ਮੰਡੀਆਂ ਦੇ ਪ੍ਰਬੰਧਾਂ ਤੇ ਬੋਲਦੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਨਾਜ ਮੰਡੀਆਂ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਲਿਆਉਣ ਲਈ ਕਿਸਾਨਾਂ, ਆੜਤੀਆਂ ਨੂੰ ਪਰੇਸ਼ਾਨੀ ਨਾ ਹੋ ਸਕੇ। ਉਨਾਂ ਕਿਸਾਨਾਂ ਨੂੰ ਬੇਨਤੀ ਕਰਦੇ ਕਿਹਾ ਕਿ ਕਿਸਾਨ ਝੋਨੇ ਦੀ ਫਸਲ ਸੁੱਕੀ ਲੈ ਕੇ ਅਨਾਜ ਮੰਡੀਆਂ ਵਿੱਚ ਪਹੁੰਚਣ ਤਾਂ ਜੋ ਸਮੇਂ ਸਿਰ ਕਿਸਾਨਾਂ ਦੀ ਫਸਲ ਦੀ ਬੋਲੀ ਲੱਗ ਸਕੇ।
ਦੂਜੇ ਪਾਸੇ ਪਹੁੰਚੇ ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੰਦੇ ਦੱਸਿਆ ਕਿ ਲਿਫਟਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫਸਲ ਅਨਾਜ ਮੰਡੀਆਂ ਵਿੱਚ ਸਮੇਂ ਸਿਰ ਚੁੱਕੀ ਜਾ ਸਕੇ। ਅਨਾਜ ਮੰਡੀਆਂ ਵਿੱਚ ਕਿਸਾਨਾਂ ਨੇ ਵੀ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕੀਤੀ।
----------- Advertisement -----------
ਮਾਰਕੀਟ ਕਮੇਟੀ ਦੇ ਸੈਕਟਰੀ ਵੱਲੋਂ ਅਨਾਜ ਮੰਡੀਆਂ ਦਾ ਦੌਰਾ
Published on
----------- Advertisement -----------
----------- Advertisement -----------












