November 8, 2026, 6:00 am
----------- Advertisement -----------
HomeNewsBreaking Newsਪੰਜਾਬ ਕੈਬਿਨੇਟ ਮੰਤਰੀ ਦਾ ਵਿਆਹ: ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਵਿਖੇ ਵਿਆਹ ਦੀਆਂ...

ਪੰਜਾਬ ਕੈਬਿਨੇਟ ਮੰਤਰੀ ਦਾ ਵਿਆਹ: ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਵਿਖੇ ਵਿਆਹ ਦੀਆਂ ਰਸਮਾਂ ਸ਼ੁਰੂ, ਕਈ ਮਹਿਮਾਨ ਪਹੁੰਚੇ

Published on

----------- Advertisement -----------

ਜ਼ੀਰਕਪੁਰ, 16 ਜੂਨ 2024 – ਪੰਜਾਬ ਸਰਕਾਰ ਦੇ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਜ਼ੀਰਕਪੁਰ ਸਥਿਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ। ਉਹ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਇਸ ਤੋਂ ਬਾਅਦ ਰਸਮ ਜ਼ੀਰਕਪੁਰ ਦੇ ਇੱਕ ਮੈਰਿਜ ਪੈਲੇਸ ਵਿੱਚ ਹੋਵੇਗੀ।

ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਈ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਂਜ ਦੋਵੇਂ ਧਿਰਾਂ ਦੇ ਪਰਿਵਾਰਕ ਮੈਂਬਰ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਹਨ। ਇਸ ਦੇ ਨਾਲ ਹੀ ਇਸ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਅਨਮੋਲ ਗਗਨ ਮਾਨ ਦੀ ਮਹਿੰਦੀ ਅਤੇ ਹੋਰ ਰਸਮਾਂ ਨਿਭਾਈਆਂ ਗਈਆਂ।

ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਰੂਪ ਵਿੱਚ ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ‘ਚ ਹੀ ਬੀਤਿਆ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਈ। ਉਸਨੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ਵਿੱਚ ਕੰਮ ਕੀਤਾ। ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...