November 13, 2026, 2:14 pm
----------- Advertisement -----------
HomeNewsBreaking Newsਸਿਆਚਿਨ 'ਚ ਸ਼ਹੀਦ ਹੋਏ ਸ਼ਮਸ਼ੇਰ ਸਿੰਘ ਦੀ ਅੰਮ੍ਰਿਤਸਰ 'ਚ ਬਣਾਈ ਜਾਵੇਗੀ ਯਾਦਗਾਰ

ਸਿਆਚਿਨ ‘ਚ ਸ਼ਹੀਦ ਹੋਏ ਸ਼ਮਸ਼ੇਰ ਸਿੰਘ ਦੀ ਅੰਮ੍ਰਿਤਸਰ ‘ਚ ਬਣਾਈ ਜਾਵੇਗੀ ਯਾਦਗਾਰ

Published on

----------- Advertisement -----------

ਸਿਆਚਿਨ ਵਿੱਚ 29 ਦਸੰਬਰ ਨੂੰ ਸ਼ਹੀਦ ਹੋਏ ਸ਼ਮਸ਼ੇਰ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਸ਼ਮਸ਼ੇਰ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨੀਵਾਰ ਸ਼ਾਮ ਸ਼ਹੀਦ ਸ਼ਮਸ਼ੇਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅਜਨਾਲਾ ਦੇ ਪਿੰਡ ਡੱਗਤੂਤ ਦਾ ਸ਼ਮਸ਼ੇਰ ਸਿੰਘ 29 ਦਸੰਬਰ ਨੂੰ ਸਿਆਚਿਨ ਗਲੇਸ਼ੀਅਰ ‘ਚ ਬਰਫ ਖਿਸਕਣ ਕਾਰਨ ਸ਼ਹੀਦ ਗਿਆ। ਸ਼ਮਸ਼ੇਰ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਭਰਾ ਸੀ।
ਕੁਲਦੀਪ ਧਾਲੀਵਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਦੇ ਸਰਮਾਇਆ ਹੁੰਦੇ ਹਨ। ਬੇਸ਼ੱਕ ਸ਼ਮਸ਼ੇਰ ਸਿੰਘ ਦੇ ਪਰਿਵਾਰ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ ਪਰ ਉਸ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ, ਜਿਸ ‘ਤੇ ਸਾਨੂੰ ਅਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਮੌਕੇ ਧਾਲੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰ ਸੰਭਵ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਮੁੱਖ ਮੰਤਰੀ ਮਾਨ ਵੱਲੋਂ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...