October 5, 2026, 7:56 pm
----------- Advertisement -----------
HomeNewsBreaking Newsਪਟਿਆਲਾ 'ਚ ਦੁਕਾਨਦਾਰ 'ਤੇ ਨਕਾਬਪੋਸ਼ ਨੌਜਵਾਨ ਨੇ ਸੁੱਟਿਆ ਤੇਜ਼ਾਬ  

ਪਟਿਆਲਾ ‘ਚ ਦੁਕਾਨਦਾਰ ‘ਤੇ ਨਕਾਬਪੋਸ਼ ਨੌਜਵਾਨ ਨੇ ਸੁੱਟਿਆ ਤੇਜ਼ਾਬ  

Published on

----------- Advertisement -----------

ਪਟਿਆਲਾ ਦੇ ਸਨੌਰ ਥਾਣੇ ਦੇ ਕੋਲ ਬਾਜ਼ਾਰ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਨੇ ਇੱਕ ਦੁਕਾਨਦਾਰ ਉੱਤੇ ਤੇਜ਼ਾਬ ਸੁੱਟ ਦਿੱਤਾ। ਘਟਨਾ ਵੀਰਵਾਰ ਸਵੇਰੇ ਵਾਪਰੀ ਅਤੇ ਤੇਜ਼ਾਬ ਸੁੱਟਣ ਤੋਂ ਬਾਅਦ ਨਕਾਬਪੋਸ਼ ਨੌਜਵਾਨ ਪੈਦਲ ਹੀ ਫਰਾਰ ਹੋ ਗਿਆ। ਨਿਖਿਲ ਨਾਂ ਦਾ 30 ਸਾਲਾ ਦੁਕਾਨਦਾਰ ਤੇਜ਼ਾਬ ਪੈਣ ਕਾਰਨ ਜ਼ਖਮੀ ਹੋ ਗਿਆ ਹੈ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਨਿਖਿਲ ਦੇ ਭਰਾ ਚਿਰਾਗ ਨੇ ਦੱਸਿਆ ਕਿ ਉਸ ਦੀ ਸਨੌਰ ਵਿੱਚ ਸਪੇਅਰ ਪਾਰਟਸ ਦੀ ਦੁਕਾਨ ਹੈ। ਵੀਰਵਾਰ ਸਵੇਰੇ ਉਸ ਦੇ ਭਰਾ ਨੇ ਦੁਕਾਨ ਖੋਲ੍ਹੀ ਹੋਈ ਸੀ, ਜਿੱਥੇ ਦੋ ਨਕਾਬਪੋਸ਼ ਨੌਜਵਾਨ ਆਏ। ਠੰਢ ਕਾਰਨ ਮੂੰਹ ਢੱਕੇ ਹੋਏ ਭਰਾ ਨੇ ਇਨ੍ਹਾਂ ਹਮਲਾਵਰਾਂ ਵੱਲ ਜ਼ਿਆਦਾ ਧਿਆਨ ਨਾ ਦਿੱਤਾ ਅਤੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਤਾਂ ਅਚਾਨਕ ਇਨ੍ਹਾਂ ਨੌਜਵਾਨਾਂ ‘ਚੋਂ ਇਕ ਨੌਜਵਾਨ ਨੇ ਨਿਖਿਲ ‘ਤੇ ਤੇਜ਼ਾਬ ਪਾ ਦਿੱਤਾ ਅਤੇ ਪੈਦਲ ਹੀ ਬਾਜ਼ਾਰ ਵੱਲ ਭੱਜ ਗਿਆ।

 ਨਿਖਿਲ ਦੁਕਾਨ ਤੋਂ ਬਾਹਰ ਭੱਜਿਆ ਅਤੇ ਗੁਆਂਢੀ ਦੁਕਾਨਦਾਰਾਂ ਦੀ ਮਦਦ ਨਾਲ ਉਸ ਨੇ ਤੇਜ਼ਾਬ ਵਾਲੇ ਕੱਪੜੇ ਪਾੜ ਦਿੱਤੇ। ਜਿਸ ਤੋਂ ਬਾਅਦ ਨਿਖਿਲ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਚਿਰਾਗ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਸਨੌਰ ਦੇ ਐੱਸਐੱਚਓ ਗੁਰਵਿੰਦਰ ਸੰਧੂ ਨੇ ਦੱਸਿਆ ਕਿ ਤੇਜ਼ਾਬ ਸੁੱਟਣ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...