July 28, 2026, 3:17 am
----------- Advertisement -----------
HomeNewsLatest Newsਮੇਅਰ ਜੀਤੀ ਸਿੱਧੂ ਨੇ ਵੱਖ ਵੱਖ ਇਲਾਕਿਆਂ ਵਿਚ ਕੀਤੀ ਸਫਾਈ ਦੇ ਕੰਮ...

ਮੇਅਰ ਜੀਤੀ ਸਿੱਧੂ ਨੇ ਵੱਖ ਵੱਖ ਇਲਾਕਿਆਂ ਵਿਚ ਕੀਤੀ ਸਫਾਈ ਦੇ ਕੰਮ ਤੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ

Published on

----------- Advertisement -----------

14 ਸਫ਼ਾਈ ਕਰਮਚਾਰੀ ਮਿਲੇ ਗ਼ੈਰਹਾਜ਼ਰ

ਮੇਅਰ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪੋ ਆਪਣੀ ਬੀਟ ਵਿੱਚ ਸਫ਼ਾਈ ਪ੍ਰਬੰਧ ਚੁਸਤ ਦਰੁਸਤ ਕਰਨ ਲਈ ਦਿੱਤੀਆਂ ਹਦਾਇਤਾਂ

ਕਦੇ ਵੀ ਕਰਾਂਗੇ ਅਚਨਚੇਤੀ ਜਾਂਚ; ਅੱਜ ਲਾਈ ਹੈ ਗ਼ੈਰਹਾਜ਼ਰੀ, ਅੱਗੇ ਤੋਂ ਕੋਈ ਗੈਰਹਾਜ਼ਰ ਮਿਲਿਆ ਤਾਂ ਹੋਵੇਗੀ ਸਖਤ ਕਾਰਵਾਈ : ਮੇਅਰ ਜੀਤੀ ਸਿੱਧੂ

ਮੋਹਾਲੀ : ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਨਾਲ ਵੱਖ ਵੱਖ ਇਲਾਕਿਆਂ ਵਿੱਚ ਅਚਨਚੇਤ ਸਫਾਈ ਕਾਰਜਾਂ ਅਤੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ। ਇਸ ਦੌਰਾਨ ਵੱਖ ਵੱਖ ਇਲਾਕਿਆਂ ਵਿਚ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ ਤੇ ਇਸ ਦੌਰਾਨ 14 ਸਫਾਈ ਕਰਮਚਾਰੀ ਗੈਰਹਾਜ਼ਰ ਪਾਏ ਗਏ। ਇਨ੍ਹਾਂ ਦੀ ਗ਼ੈਰ ਹਾਜ਼ਰੀ ਲਗਾਉਂਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਅੱਗੇ ਤੋਂ ਕੋਈ ਵੀ ਕਰਮਚਾਰੀ ਗ਼ੈਰਹਾਜ਼ਰ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਜ ਮੁਹਾਲੀ ਦੇ ਫੇਜ਼ 7, ਸੈਕਟਰ 70-71, ਫੇਜ਼ 3ਬੀ2 ਅਤੇ ਪਿੰਡ ਮਟੌਰ ਵਿਚ ਮੇਅਰ ਅਤੇ ਡਿਪਟੀ ਮੇਅਰ ਨੇ ਸਫ਼ਾਈ ਕਾਰਜਾਂ ਅਤੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਅਚਨਚੇਤ ਜਾਂਚ ਕੀਤੀ।

ਇਸ ਦੇ ਨਾਲ ਨਾਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਨਗਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੂੰ ਆਪੋ ਆਪਣੀ ਬੀਟ ਵਿੱਚ ਸਾਫ਼ ਸਫ਼ਾਈ ਨੂੰ ਚੁਸਤ ਦਰੁਸਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਪੋ ਆਪਣੀ ਬੀਟ ਦੇ ਅਧਿਕਾਰੀ ਬੀਟ ਵਿੱਚ ਸਫ਼ਾਈ ਪ੍ਰਬੰਧਾਂ ਲਈ ਜ਼ਿੰਮੇਵਾਰ ਹਨ ਅਤੇ ਜੇਕਰ ਕੋਈ ਵੀ ਕੁਤਾਹੀ ਹੋਈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।

ਇਸ ਮੌਕੇ ਜਿਹੜੇ ਇਲਾਕਿਆਂ ਵਿਚ ਟਰਾਲੀਆਂ ਘੱਟ ਸਨ ਉਥੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਟਰਾਲੀਆਂ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਪਤਝੜ ਦੇ ਮੌਸਮ ਕਾਰਨ ਦਰੱਖਤਾਂ ਦੇ ਪੱਤੇ ਸੜਕਾਂ ਉੱਤੇ ਵੱਡੀ ਗਿਣਤੀ ਵਿਚ ਗਿਰੇ ਹੋਏ ਹਨ ਅਤੇ ਇਨ੍ਹਾਂ ਨੂੰ ਚੁਕਵਾਉਣ ਵਾਸਤੇ ਅੰਦਰੂਨੀ ਸੜਕਾਂ ਉੱਤੇ ਸਫ਼ਾਈ ਕਰਨ ਵਾਲੇ ਸਫਾਈ ਕਰਮੀ ਮੁੱਖ ਸੜਕਾਂ ਉੱਤੇ ਲਗਾਏ ਗਏ ਹਨ ਜਿਸ ਨਾਲ ਸਫਾਈ ਦਾ ਕੰਮ ਪ੍ਰਭਾਵਤ ਹੋਇਆ ਹੈ। ਇਸ ਦੀ ਮੁੱਖ ਵਜ੍ਹਾ ਇਹ ਹੈ ਕਿ ਹਾਲੇ ਤੱਕ ਮੈਕੇਨਾਈਜ਼ਡ ਸਵੀਪਿੰਗ ਦਾ ਨਵਾਂ ਠੇਕਾ ਨਹੀਂ ਹੋਇਆ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੋਮਵਾਰ ਨੂੰ ਰੱਖੀ ਗਈ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੈਕਨਾਈਜ਼ਡ ਡੋਪਿੰਗ ਸਬੰਧੀ ਮਤਾ ਪਾਸ ਕੀਤਾ ਜਾਵੇਗਾ ਅਤੇ ਇਸ ਠੇਕੇ ਦਾ ਵਰਕ ਆਰਡਰ ਹੋਣ ਤੱਕ ਸਫ਼ਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਔਕੜ ਮਹਿਸੂਸ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...