June 7, 2026, 8:29 pm
----------- Advertisement -----------
HomeNewsBreaking Newsਫਾਜ਼ਿਲਕਾ 'ਚ MDC ਨੇ ਲੇਬਰ-ਟਰਾਂਸਪੋਰਟ ਠੇਕੇਦਾਰ 'ਤੇ ਲਗਾਇਆ ਭਾਰੀ ਜੁਰਮਾਨਾ, ਜਾਣੋ ਕੀ...

ਫਾਜ਼ਿਲਕਾ ‘ਚ MDC ਨੇ ਲੇਬਰ-ਟਰਾਂਸਪੋਰਟ ਠੇਕੇਦਾਰ ‘ਤੇ ਲਗਾਇਆ ਭਾਰੀ ਜੁਰਮਾਨਾ, ਜਾਣੋ ਕੀ ਹੈ ਮਾਮਲਾ

Published on

----------- Advertisement -----------


ਜ਼ਿਲ੍ਹਾ ਪ੍ਰਸ਼ਾਸਨ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਲਿਫ਼ਟਿੰਗ ਸਬੰਧੀ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਪ੍ਰਸ਼ਾਸਨ ਹੁਣ ਇਸ ਸਬੰਧੀ ਸਖ਼ਤ ਰੁਖ਼ ਅਪਣਾ ਰਿਹਾ ਹੈ। ਇਸ ਸਮੱਸਿਆ ਦੇ ਮੱਦੇਨਜ਼ਰ ਫਾਜ਼ਿਲਕਾ ਦੇ ਡੀਸੀ ਡਾ: ਸੇਨੂੰ ਦੁੱਗਲ ਨੇ ਅਬੋਹਰ ਮੰਡੀ ਦੇ ਲੇਬਰ ਅਤੇ ਟਰਾਂਸਪੋਰਟ ਠੇਕੇਦਾਰ ਨੂੰ 5 ਲੱਖ 29 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਜੋ ਕਿ ਮਾਰਕਿਟ ਕਮੇਟੀ ਦਫ਼ਤਰ ਜਲਾਲਾਬਾਦ ਵਿਖੇ ਪਹੁੰਚੇ, ਨੇ ਦੱਸਿਆ ਕਿ ਅਬੋਹਰ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ‘ਚ ਮੰਗ ਅਨੁਸਾਰ ਕਣਕ ਦੀ ਢੋਆ-ਢੁਆਈ ਲਈ ਟਰੱਕ ਅਤੇ ਮਜ਼ਦੂਰ ਨਾ ਮਿਲਣ ਕਾਰਨ ਚਿੰਤਾ ਹੈ।

ਟੈਂਡਰ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਠੇਕੇਦਾਰ ਮਿੱਢਾ ਹੈਂਡਲਿੰਗ ਕੰਪਨੀ ਨੂੰ ਜੁਰਮਾਨਾ ਕੀਤਾ ਗਿਆ ਹੈ, ਉਸ ਦਾ ਕਹਿਣਾ ਹੈ ਕਿ ਇਸ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਵੱਲੋਂ ਉਨ੍ਹਾਂ ਨੂੰ ਰਸਮੀ ਪੱਤਰ ਭੇਜਿਆ ਗਿਆ ਹੈ।

ਇਸਤੋਂ ਇਲਾਵਾ ਡੀਸੀ ਨੇ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਅਬੋਹਰ ਦੀਆਂ ਮੰਡੀਆਂ ਵਿੱਚ ਜਿੱਥੇ ਘੱਟ ਗਿਣਤੀ ਮਜ਼ਦੂਰ ਕੰਮ ਕਰ ਰਹੇ ਹਨ, ਉੱਥੇ ਹੀ ਟਰੱਕਾਂ ਦੀ ਗਿਣਤੀ ਵੀ ਬਹੁਤ ਘੱਟ ਪਾਈ ਗਈ ਹੈ, ਜਿਸ ਕਾਰਨ ਰੋਜ਼ਾਨਾ ਦੇ ਹਿਸਾਬ ਨਾਲ ਲਿਫਟਿੰਗ ਨਹੀਂ ਹੋ ਰਹੀ ਹੈ। ਟਰਾਂਸਪੋਰਟ ਟੈਂਡਰ ਦੀਆਂ ਸ਼ਰਤਾਂ ਹਨ।

ਇਸ ’ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਪ੍ਰਸ਼ਾਸਨ ਨੇ ਅਬੋਹਰ ਮੰਡੀ ਦੇ ਲੇਬਰ ਅਤੇ ਟਰਾਂਸਪੋਰਟ ਠੇਕੇਦਾਰ ’ਤੇ 5 ਲੱਖ 29 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਜੇਕਰ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਇਸ ਸਬੰਧੀ ਨੋਟਿਸ ਜਾਰੀ ਕਰਕੇ ਉਕਤ ਠੇਕੇਦਾਰ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...