ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਚੁੱਕੇ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਆਨੰਦ ਕਾਰਜ ਦੀ ਰਸਮ ਕੀਤੀ ਗਈ। ਜਾਣਕਰੀ ਅਨੁਸਾਰ ਬਹੁਤ ਹੀ ਸਾਦੇ ਢੰਗ ਅਤੇ ਸੀਮਤ ਲੋਕਾਂ ਦੀ ਹਾਜ਼ਰੀ ‘ਚ ਵਿਆਹ ਦੀਆਂ ਰਸਮਾਂ ਸੰਪੂਰਨ ਹੋਈਆਂ। ਇਸ ਮੌਕੇ ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸ ਭਿੰਨਾ ਸ਼ਬਦ ਕੀਰਤਨ ਕੀਤਾ।

ਦੱਸ ਦਈਏ ਕਿ ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਮੀਤ ਹੇਅਰ ਅਤੇ ਗੁਰਵੀਨ ਕੌਰ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ ‘ਆਪ’ ਸਰਕਾਰ ‘ਚ ਖੇਡ ਮੰਤਰੀ ਹਨ।
















