October 29, 2026, 7:06 am
----------- Advertisement -----------
HomeNewsLatest Newsਮੀਤ ਹੇਅਰ ਤੇ ਡਾ.ਨਿੱਜਰ ਨੇ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ...

ਮੀਤ ਹੇਅਰ ਤੇ ਡਾ.ਨਿੱਜਰ ਨੇ ਨਗਰ ਨਿਗਮ ਦੇ ਸੇਵਾ ਕੇਂਦਰ ਦੀ ਕੀਤੀ ਅਚਨਚੇਤੀ ਚੈਕਿੰਗ

Published on

----------- Advertisement -----------

ਲੁਧਿਆਣਾ, 8 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਵਚਵਬੱਧਤਾ ਉਤੇ ਚੱਲਦਿਆਂ ਲੋਕਾਂ ਦੇ ਪੈਂਡਿੰਗ ਕੇਸਾਂ ਦਾ ਅਸਲ ਮੁਆਇਨਾ ਕਰਨ ਅਤੇ ਜ਼ਮੀਨੀ ਹਕੀਕਤਾਂ ਜਾਣਨ ਲਈ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਸਾਹਮਣੇ ਸਥਾਨਕ ਬੱਸ ਅੱਡੇ ਨੇੜੇ ਨਗਰ ਨਿਗਮ ਲੁਧਿਆਣਾ ਅਧੀਨ ਚੱਲਦੇ ਸੇਵਾ ਕੇਂਦਰ ਦਾ ਅਚਨਚੇਤੀ ਚੈਕਿੰਗ ਕੀਤੀ।ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਨਾਗਰਿਕ ਸੇਵਾਵਾਂ ਦੇ ਮਾਮਲੇ ਵਿੱਚ ਨਗਰ ਨਿਗਮ ਦੇ ਕੁਝ ਕਰਮੀਆਂ ਵੱਲੋਂ ਬੇਲੋੜੇ ਇਤਰਾਜ਼ਾਂ ਨਾਲ ਭੇਜੇ ਜਾਂਦੇ ਕੇਸਾਂ ਦਾ ਨਿਰੀਖਣ ਕਰਨ ਉਪਰੰਤ ਦੋਵੇਂ ਮੰਤਰੀ ਸੇਵਾ ਕੇਂਦਰ ਪੁੱਜੇ ਅਤੇ ਸਬੰਧਤ ਕਰਮੀਆਂ ਤੋਂ ਇਨਾਂ ਬਾਰੇ ਪੁੱਛ ਪੜਤਾਲ ਕੀਤੀ। ਇਸ ਦੇ ਨਾਲ ਹੀ ਪੈਂਡਿੰਗ ਕੇਸਾਂ ਪਿੱਛੇ ਮੰਦਭਾਵਨਾ ਦਾ ਪਤਾ ਲਗਾਉਣ ਲਈ ਨਗਰ ਨਿਗਮ ਕਮਿਸ਼ਨਰ ਡਾ.ਸ਼ੇਨਾ ਅੱਗਰਵਾਲ ਦੀ ਅਗਵਾਈ ਹੇਠ ਕਮੇਟੀ ਬਣਾ ਦਿੱਤੀ ਜੋ ਇਸ ਮਾਮਲੇ ਦੀ ਪੜਤਾਲ ਕਰੇਗੀ।

ਉਨਾਂ ਕਿਹਾ ਕਿ ਲੁਧਿਆਣਾ ਜ਼ਿਲੇ ਦੇ ਕੁੱਲ ਲੰਬਿਤ ਪਏ ਕੇਸਾਂ ਦੀ ਔਸਤ 0.42 ਫੀਸਦੀ ਹੈ ਅਤੇ ਇਸ ਵਿੱਚੋਂ ਇਕੱਲੇ ਨਗਰ ਨਗਮ ਦੀ ਔਸਤ 6 ਫੀਸਦੀ ਹੈ। ਕੁੱਲ 539000 ਅਰਜ਼ੀਆਂ ਪ੍ਰਾਪਤ ਹੋਈਆਂ ਜਿਨਾਂ ਵਿੱਚੋਂ 2276 ਅਰਜ਼ੀਆਂ ਦਾ ਨਿਪਟਾਰਾ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਤੈਅ ਸਮੇਂ ਅੰਦਰ ਨਹੀਂ ਹੋਇਆ। ਇਸ ਤੋਂ ਬਾਅਦ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਕਿ ਇਕੱਲੇ-ਇਕੱਲੇ ਪੈਂਡਿੰਗ ਕੇਸ ਦਾ ਮੁਆਇਨਾ ਕੀਤਾ ਜਾਵੇ ਜਿਸ ਵਿੱਚ ਖੁਲਾਸਾ ਹੋਇਆ ਕਿ ਲੁਧਿਆਣਾ ਦੇ ਪੰਜ ਕਰਮੀਆਂ ਵੱਲੋਂ ਪੈਂਡਿੰਗ ਕੇਸ ਵਾਪਸ ਭੇਜਣ ਦੀ ਦਰ ਬਹੁਤ ਹੈ। ਦੋਵੇਂ ਮੰਤਰੀਆਂ ਨੇ ਕਿਹਾ ਕਿ ਸੇਵਾ ਕੇਂਦਰ ਪਾਰਦਰਸ਼ੀ ਤੇ ਤੈਅ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਸਾਰੇ ਸੇਵਾ ਕੇਂਦਰਾਂ ਦੇ ਬਾਹਰ ਬੋਰਡ ਲਗਾ ਕੇ ਸੇਵਾਵਾਂ ਦੀਆਂ ਕੀਮਤਾਂ ਅਤੇ ਨਿਰਧਾਰਤ ਸਮਾਂ ਵੀ ਲਿਖਣ ਜਿਸ ਅੰਦਰ ਸੇਵਾ ਮੁਹੱਈਆ ਕਰਵਾਉਣੀ ਲਾਜ਼ਮੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਸਹੂਲਤ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਤ ਹੇਅਰ ਅਤੇ ਡਾ. ਨਿੱਜਰ ਨੇ ਦੱਸਿਆ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਫਾਈਲ ਦਾ ਉਪਰਲੇ ਪੱਧਰ ‘ਤੇ ਡੂੰਘਾਈ ਨਾਲ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਈ-ਗਵਰਨੈਂਸ ਨੂੰ ਅਪਣਾ ਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ 24 ਘੰਟੇ ਕੰਮ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਸੇਵਾ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਮੇਂ ਇਹ ਪਾਇਆ ਗਿਆ ਕਿ ਸੂਬੇ ਵਿੱਚ ਵਾਪਸ ਭੇਜਣ ਦੀ ਔਸਤ 0.9 ਫ਼ੀਸਦ ਹੈ ਜਦੋਂ ਕਿ ਲੁਧਿਆਣਾ ਦੀ ਔਸਤ 6 ਫ਼ੀਸਦ ਹੈ। ਅਧਿਕਾਰੀਆਂ ਦੁਆਰਾ ਵੱਖ-ਵੱਖ ਗੈਰ-ਜ਼ਰੂਰੀ ਅਤੇ ਅਸਪਸ਼ਟ ਇਤਰਾਜਾਂ ਜਿਵੇਂ ‘ਬਿਨੈਕਾਰ ਨੂੰ ਕਾਲ ਕਰਨ’, ‘ਮਾਤਾ ਦੇ ਸਕੂਲ ਸਰਟੀਫਿਕੇਟ ਦੀ ਕਾਪੀ ਨੱਥੀ ਕਰਨ’, ‘ਇਤਰਾਜ਼ ਹਟਾਉਣ’ (ਇਤਰਾਜ਼ ਦਾ ਜ਼ਿਕਰ ਕੀਤੇ ਬਿਨਾਂ) ਸਬੰਧੀ ਮੁੱਦੇ ਉਠਾਏ ਗਏ ਜਿਸ ਨਾਲ ਨਾਗਰਿਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਸੇਵਾਵਾਂ ਦੀ ਪ੍ਰਵਾਨਗੀ ਵਿੱਚ ਲੱਗਣ ਵਾਲਾ ਸਮਾਂ ਵੀ ਵਧ ਗਿਆ ਹੈ। ਇਸ ਲਈ ਦੋਵਾਂ ਮੰਤਰੀਆਂ ਵੱਲੋਂ ਅੱਜ ਸੇਵਾ ਕੇਂਦਰ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਹੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਯੋਜਨਾ ਉਲੀਕ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਇੱਕ ਵਿਧੀ ਤਿਆਰ ਕਰ ਰਹੀ ਹੈ, ਜਿਸ ਤਹਿਤ ਘਰ-ਘਰ ਜਾ ਕੇ ਬਿਨੈਕਾਰ ਤੋਂ ਵੱਖ-ਵੱਖ ਸੇਵਾਵਾਂ ਲਈ ਦਸਤਾਵੇਜ਼ ਇਕੱਠੇ ਕੀਤੇ ਜਾਣਗੇ ਅਤੇ ਬਾਅਦ ਵਿੱਚ ਉਹਨਾਂ ਨੂੰ ਵਾਪਸ ਭੇਜ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...