July 24, 2026, 7:53 am
----------- Advertisement -----------
HomePunjabbusinessਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ...

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ

Published on

----------- Advertisement -----------

ਚੰਡੀਗੜ੍ਹ, 10 ਮਾਰਚਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ। ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ।

ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...