October 22, 2026, 11:38 pm
----------- Advertisement -----------
HomeNewsLatest Newsਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ...

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਗਈ ਇਸ ਮੌਕੇ ਮੀਤ ਹੇਅਰ ਨੇ ਖੇਡਾਂ ਸੰਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਚੇਚੇ ਤੌਰ ਉੱਤੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਖੇਡ ਬੁਨਿਆਦੀ ਢਾਂਚੇ, ਖੇਡ ਸੈਂਟਰ ਸਣੇ ਖੇਲੋ ਇੰਡੀਆ ਆਦਿ ਸਕੀਮਾਂ ਵਿੱਚ ਪੰਜਾਬ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ ਜਿਸ ਨਾਲ ਦੇਸ਼ ਦੀਆਂ ਖੇਡਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਹੁਣੇ ਤੋਂ ਹੀ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਸ਼ੁਰੂ ਕਰਨੀ ਹੋਵੇਗੀ।

ਮੀਤ ਹੇਅਰ ਨੇ ਕਿਹਾ ਕਿ ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਜਿੱਥੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ ਉੱਥੇ ਚਾਰ ਵੇਟਲਿਫਟਰਾਂ ਨੇ ਤਮਗੇ ਵੀ ਜਿੱਤੇ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਸਣੇ 11 ਖਿਡਾਰੀ ਪੰਜਾਬ ਦੇ ਹਨ। ਪੰਜਾਬ ਦੇ ਖੇਡ ਮੰਤਰੀ ਨੇ ਸ੍ਰੀ ਠਾਕੁਰ ਨਾਲ ਪੰਜਾਬ ਅਤੇ ਦੇਸ਼ ਦੀਆਂ ਖੇਡਾਂ ਬਾਰੇ ਚਰਚਾ ਕੀਤੀ, ਕਿਵੇਂ ਕੌਮਾਂਤਰੀ ਪੱਧਰ ਉਤੇ ਦੇਸ਼ ਦੇ ਖਿਡਾਰੀ ਮੱਲਾਂ ਮਾਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...