June 5, 2026, 1:50 pm
----------- Advertisement -----------
HomeNewsBreaking Newsਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ...

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

Published on

----------- Advertisement -----------
  • ਚੀਮਾ-ਜੋਧਪੁਰ ਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਕੀਤੀ ਮੰਗ
  • ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ

ਨਵੀਂ ਦਿੱਲੀ/ਬਰਨਾਲਾ, 28 ਜੁਲਾਈ 2024 – ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।

ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਉਠਾਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...