July 24, 2024, 10:09 pm
----------- Advertisement -----------
HomeNewsBreaking Newsਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਪੰਜਾਬੀ ਵਿੱਚ ਚੁੱਕੀ ਸਹੁੰ, ‘ਇਨਕਲਾਬ...

ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਪੰਜਾਬੀ ਵਿੱਚ ਚੁੱਕੀ ਸਹੁੰ, ‘ਇਨਕਲਾਬ ਜ਼ਿੰਦਾਬਾਦ’, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਕੀਤਾ ਬੁਲੰਦ

Published on

----------- Advertisement -----------

ਨਵੀਂ ਦਿੱਲੀ, 25 ਜੂਨ 2024 – ਸੰਗਰੂਰ ਸੰਸਦੀ ਹਲਕੇ ਤੋਂ ਚੁਣੇ ਗਏ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਵਿੱਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਸੰਸਦ ਭਵਨ ਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਮੀਤ ਹੇਅਰ ਦੇ ਮਾਤਾ-ਪਿਤਾ ਅਤੇ ਪਤਨੀ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਪੰਜਾਬੀ ਮਾਂ ਬੋਲੀ ਵਿੱਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੀਤ ਹੇਅਰ ਨੇ ਦੇਸ਼ ਦੇ ਆਜ਼ਾਦੀ ਘੁਲਾਟੀਆ, ਕਿਸਾਨਾਂ ਅਤੇ ਜਵਾਨਾਂ ਨੂੰ ਸਿਜਦਾ ਕਰਦਿਆਂ ‘ਇਨਕਲਾਬ ਜ਼ਿੰਦਾਬਾਦ’, ਤੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਵੀ ਬੁਲੰਦ ਕੀਤਾ।

35 ਵਰ੍ਹਿਆਂ ਦੇ ਮੀਤ ਹੇਅਰ ਨੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਸੰਗਰੂਰ ਲੋਕ ਸਭਾ ਹਲਕਾ ਤੋਂ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤੇ ਸਨ। ਇਹ ਉਨ੍ਹਾਂ ਦੀ ਪਹਿਲੀ ਲੋਕ ਸਭਾ ਚੋਣ ਸੀ। ਇਸ ਤੋਂ ਪਹਿਲਾਂ ਉਹ 2017 ਤੇ 2022 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ। ਸਾਲ 2022 ਤੋਂ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਮੀਤ ਹੇਅਰ ਦਾ ਜੱਦੀ ਪਿੰਡ ਬਰਨਾਲਾ ਜ਼ਿਲੇ ਦੇ ਮਹਿਲ ਕਲਾਂ ਹਲਕੇ ਦਾ ਕੁਰੜ (ਛਾਪਾ) ਹੈ ਅਤੇ ਉਹ ਬਰਨਾਲਾ ਸ਼ਹਿਰੀ ਦਾ ਪੱਕਾ ਵਸਨੀਕ ਹੈ। ਬਰਨਾਲਾ ਤੋਂ ਸਕੂਲੀ ਪੜ੍ਹਾਈ ਕਰਨ ਉਪਰੰਤ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਨੂੜ ਤੋਂ ਮੈਕਨੀਕਲ ਇੰਜਨੀਅਰਿੰਗ ਦੀ ਡਿਗਰੀ ਪਾਸ ਮੀਤ ਹੇਅਰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਸਨ ਜਦੋਂ ਉਹ ਅੰਨਾ ਹਜ਼ਾਰੇ ਤੇ ਅਰਵਿੰਦ ਕੇਜਰੀਵਾਲ ਵੱਲੋਂ ਚਲਾਏ ਜਾ ਰਹੇ ਅੰਦੋਲਨ ਨਾਲ ਜੁੜ ਗਏ ਅਤੇ ਫੇਰ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਬਣ ਗਏ। ਮੀਤ ਹੇਅਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵੀ ਪ੍ਰਧਾਨ ਰਹੇ।

ਕੈਬਨਿਟ ਮੰਤਰੀ ਵਜੋਂ ਖੇਡਾਂ ਤੇ ਯੁਵਕ ਸੇਵਾਵਾਂ, ਜਲ ਸਰੋਤ, ਖਣਨ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ, ਪ੍ਰਸ਼ਾਸਕੀ ਸੁਧਾਰ, ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਮੀਤ ਹੇਅਰ ਕਿ੍ਰਕਟ ਤੇ ਬੈਡਮਿੰਟਨ ਦੇ ਚੰਗੇ ਖਿਡਾਰੀ ਵੀ ਹਨ। ਉਨ੍ਹਾਂ ਦੀ ਵਾਤਾਵਰਣ ਸੰਭਾਲ ਦੇ ਸਮਾਜਿਕ ਕੰਮਾਂ, ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ ਅਤੇ ਪਾਲਤੂ ਜਾਨਵਰ ਰੱਖਣ ਵਿੱਚ ਬਹੁਤ ਰੁੱਚੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖੁਦਕੁਸ਼ੀ, ਮਿਲ ਕੇ ਖਾਧਾ ਜ਼ਹਿਰ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ...

-ਆਈ-ਐਸਪਾਇਰ ਲੀਡਰਸ਼ਿਪ ਪ੍ਰੋਗਰਾਮ-ਚਾਰ ਵਿਦਿਆਰਥੀਆਂ ਨੇ ਕਰਨਲ ਡੀ.ਪੀ. ਸਿੰਘ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ - ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ...

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...