September 8, 2026, 6:33 pm
----------- Advertisement -----------
HomeNewsLatest Newsਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

Published on

----------- Advertisement -----------

ਡੇਰਾਬਸੀ/ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ਉਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋ ਨੇੜਲੇ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ।

ਮੀਤ ਹੇਅਰ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਜਾ ਕੇ ਟਿਵਾਣਾ ਵਿਖੇ ਦਰਿਆ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦੇਖਿਆ। ਪਿੰਡ ਵਾਸੀਆਂ ਨੂੰ ਮਿਲ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਅਮਲਾਲਾ ਵਿਖੇ ਘੱਗਰ ਦਰਿਆ ਉਤੇ ਬਣੇ ਪੁੱਲ ਨੂੰ ਹੋਏ ਨੁਕਸਾਨ ਨੂੰ ਵੀ ਵੇਖਿਆ।

ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਨਿਰੰਤਰ ਤੇ ਤੇਜ਼ ਮੋਹਲੇਧਾਰ ਬਾਰਸ਼ਾਂ ਕਾਰਨ ਪਿਛਲੇ ਕਈ ਦਹਾਕਿਆਂ ਤੋਂ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਆਇਆ।ਭਾਂਖਰਪੁਰ ਵਿਖੇ ਜਿੱਥੇ ਘੱਗਰ ਦਰਿਆ ਪੰਜਾਬ ਵਿੱਚ ਦਾਖਲ ਹੁੰਦਾ ਹੈ, ਇਸ ਵਾਰ 970.4 ਫੁੱਟ ਪਾਣੀ ਆਇਆ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2004 ਵਿੱਚ 967.4 ਫੁੱਟ ਪਾਣੀ ਸੀ।ਘੱਗਰ ਦਰਿਆ ਵਿੱਚ ਪਾਣੀ ਵੱਧਣ ਅਤੇ ਓਵਰ ਫਲੋ ਹੋਣ ਦੇ ਨਾਲ ਇਸ ਵਿੱਚ ਮੁਹਾਲੀ, ਪਟਿਆਲਾ ਤੇ ਸੰਗਰੂਰ ਵਿੱਚ ਕੁਝ ਥਾਂਵਾਂ ਉੱਤੇ ਪਾੜ ਵੀ ਪਏ ਹਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਹਤ ਕਾਰਜਾਂ ਲਈ ਆਫਤਨ ਫੰਡ ਵਿੱਚੋਂ ਜਿੱਥੇ 33.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਗਏ ਉੱਥੇ 71 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਇਸ ਕੁਦਰਤੀ ਆਫਤ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਲੋਕ ਸੇਵਾ ਵਿੱਚ ਜੁਟੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਜ਼ਿਲਾ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਦੀ ਮੱਦਦ ਨਾਲ ਪਾੜ ਪੂਰਨ ਦੇ ਕੰਮ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਹਨ। ਪਿੰਡ ਡਹਿਰ ਤੋਂ ਟਿਵਾਣਾ ਤੱਕ ਘੱਗਰ ਦੇ ਬੰਨ੍ਹਾਂ ਉੱਤੇ ਚੱਲ ਰਹੇ ਕੰਮਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜ ਪੋਕਲੇਨ ਮਸ਼ੀਨਾਂ, ਦੋ ਟਰੈਕਟਰ-ਟਰਾਲੀਆਂ, ਦੋ ਕਰਾਹ ਟਰੈਕਟਰ ਤੇ 10 ਟਿੱਪਰ ਕੰਮ ਕਰ ਰਹੇ ਹਨ। ਸਵਾ ਲੱਖ ਲੱਖ ਥੈਲਿਆਂ ਦੇ ਪ੍ਰਬੰਧ ਤੋੰ ਇਲਾਵਾ 10 ਹਜ਼ਾਰ ਤੋਂ ਵੱਧ ਖਾਲੀ ਬੈਗ ਭਰੇ ਜਾ ਚੁੱਕੇ ਹਨ।ਕਰੇਟ ਬਣਾਉਣ ਲਈ ਰੱਸੀਆਂ ਦੇ ਜਾਲ ਬੁਣੇ ਜਾ ਰਹੇ ਹਨ। 250 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਹਨ।ਜੇਕਰ ਹੋਰ ਵੀ ਕਿਸੇ ਸਮਾਨ ਜਾਂ ਮਜ਼ਦੂਰਾਂ ਦੀ ਲੋੜ ਪਈ ਤਾਂ ਉਹ ਮੱਦਦ ਵੀ ਤੁਰੰਤ ਮੁਹੱਈਆ ਕਰਵਾਈ ਜਾਵੇਗੀ।ਇਸੇ ਤਰ੍ਹਾਂ ਟਾਂਗਰੀ ਨਦੀ ਦੇ ਬੰਨ੍ਹ ਦੀ ਰਿਪੇਅਰ ਲਈ ਦੋ ਜੇਸੀਬੀ, ਇਕ ਪੋਕਲੇਨ ਮਸ਼ੀਨ ਅਤੇ ਦੋ ਟਰੈਕਟਰ ਟਰਾਲੀਆਂ ਕੰਮ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...