July 26, 2026, 8:45 pm
----------- Advertisement -----------
HomeNewsਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਵਾਸਤੇ ਪੰਜ ਤਖ਼ਤਾਂ ਦੇ...

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਵਾਸਤੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਯਤਨਾਂ ਦੇ ਬਾਵਜੂਦ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਭਾਈ ਰਾਜੋਆਣਾ ਨੇ ਨੇ ਹਾਲ ਹੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਨੂੰ ਚਿੱਠੀ ਲਿਖ ਕੇ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਵਾਲੀ ਪਟੀਸ਼ਨ ਨੂੰ ਵਾਪਸ ਲੈਣ ਲਈ ਕਿਹਾ ਸੀ ਅਤੇ ਐਲਾਨ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਜ਼ਾ ਬਾਰੇ ਕੋਈ ਫੈਸਲਾ ਨਾ ਲਿਆ ਗਿਆ ਤਾਂ ਉਹ ਭੁੱਖ ਹੜਤਾਲ ‘ਤੇ ਚਲੇ ਜਾਣਗੇ ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਵਾਸਤੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਹੋਈ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ ਤੱਕ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਦੀਆਂ ਕੋਸ਼ਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ। 31 ਤਰੀਕ ਤੱਕ ਕੋਸ਼ਿਸ਼ਾਂ ਦਾ ਨਤੀਜਾ ਨਾ ਨਿਕਲਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਦਿੱਤੀ ਗਈ ਪਟੀਸ਼ਨ ਨੂੰ ਵਾਪਸ ਲੈਣ ਦਾ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ।

ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੱਸਿਆ ਕਿ ਇਸ ਸਬੰਧੀ ਉਪਰਾਲੇ ਕਰਨ ਲਈ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਕਮੇਟੀ ਨੂੰ 31 ਦਸੰਬਰ ਤੱਕ ਕੇਂਦਰ ਅਤੇ ਹੋਰ ਪਾਰਟੀਆਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...