September 17, 2026, 2:06 am
----------- Advertisement -----------
HomeNewsਸ਼੍ਰੋਮਣੀ ਕਮੇਟੀ ਵੱਲੋਂ ਗਠਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਗਠਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

Published on

----------- Advertisement -----------

ਅੰਮ੍ਰਿਤਸਰ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ, ਬੀਬੀ ਇੰਦਰਜੀਤ ਕੌਰ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ, ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਆਦਿ ਮੌਜੂਦ ਸਨ। ਇਕੱੱਤਰਤਾ ਦੌਰਾਨ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਗਿਆ ਅਤੇ ਵੱਖ-ਵੱਖ ਦੇਸ਼ਾਂ ਵਿਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਹੋਈ।
ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਕੱਤਰਤਾ ਦੌਰਾਨ ਇਹ ਵਿਚਾਰ ਉਭਰਿਆ ਕਿ ਦੁਨੀਆਂ ਅੰਦਰ ਸਥਿਤ ਹਰ ਗੁਰਦੁਆਰਾ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਿਆ ਹੋਵੇ ਅਤੇ ਅੱਜ ਦੇ ਵਿਸ਼ਵੀ ਪ੍ਰਸੰਗ ਵਿਚ ਸਿੱਖਾਂ ਦੀ ਲੋੜਾਂ, ਸਮੱਸਿਆਵਾਂ ਅਤੇ ਕਾਰਜਾਂ ਲਈ ਇਕ ਏਜੰਡਾ ਤਿਆਰ ਕੀਤਾ ਜਾਵੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਇਤਿਹਾਸ ਨੂੰ ਛਾਪਣ ਅਤੇ ਅਤੀਤ ਵਿਚ ਲਏ ਗਏ ਫੈਸਲਿਆਂ, ਮਤਿਆਂ ਅਤੇ ਅਹਿਮ ਕੌਮੀ ਕੇਸਾਂ ਦੀ ਕਾਰਵਾਈ ਅਤੇ ਪੈਰਵਾਈ ਨੂੰ ਸੰਗਤ ਵਿਚ ਪ੍ਰਚਾਰਨ ਲਈ ਯਤਨ ਕਰਨ ਦੀ ਵੀ ਗੱਲ ਆਖੀ ਗਈ। ਇਸ ਦੇ ਨਾਲ ਹੀ ਸਿੱਖ ਰਹਿਤ ਮਰਯਾਦਾ ਨੂੰ ਹਰ ਗੁਰੂ ਘਰ ਤਕ ਪ੍ਰਚਾਰਨ ਅਤੇ ਵਿਸ਼ਵ ਪੱਧਰ ’ਤੇ ਸਿੱਖ ਪਛਾਣ ਦੇ ਮਾਮਲੇ ਨੂੰ ਉਠਾਇਆ ਗਿਆ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਏ ਸੁਝਾਵਾਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਮਤਿਆਂ ਨੂੰ ਛਾਪਣ ਦਾ ਕਾਰਜ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਿੱਖਾਂ ਦੇ ਵਿਸ਼ਵੀ ਮਾਮਲਿਆਂ ਨੂੰ ਲੈ ਕੇ ਗਠਤ ਕੀਤਾ ਗਿਆ ਹੈ, ਜਿਸ ਦੀਆਂ ਭਵਿੱਖ ਵਿਚ ਇਕੱਤਰਤਾਵਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ ਅਤੇ ਮਿਲੇ ਸੁਝਾਵਾਂ ’ਤੇ ਗੌਰ ਕੀਤਾ ਜਾਵੇਗਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਸ. ਜਸਵਿੰਦਰ ਸਿੰਘ ਜੱਸੀ ਮੀਤ ਸਕੱਤਰ, ਸ. ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...