September 20, 2026, 1:39 pm
----------- Advertisement -----------
HomeNewsBreaking Newsਦੋ.ਸ਼ੀਆਂ ਦੀ ਗ੍ਰਿਫ.ਤਾਰੀ ਅਤੇ ਮੁਆਵਜ਼ੇ ਸਬੰਧੀ 'ਇੰਟੈਲੀਜੈਂਸ' ਅਫਸਰਾਂ ਨਾਲ ਹੋਈ ਮੀਟਿੰਗ

ਦੋ.ਸ਼ੀਆਂ ਦੀ ਗ੍ਰਿਫ.ਤਾਰੀ ਅਤੇ ਮੁਆਵਜ਼ੇ ਸਬੰਧੀ ‘ਇੰਟੈਲੀਜੈਂਸ’ ਅਫਸਰਾਂ ਨਾਲ ਹੋਈ ਮੀਟਿੰਗ

Published on

----------- Advertisement -----------

ਜਗਰਾਉਂ 13 ਦਸੰਬਰ  (ਬਲਜੀਤ ਮਰਵਾਹਾ) ਨਜਾਇਜ਼ ਪੁਲਿਸ ਹਿਰਾਸਤ ਵਿੱਚ ਗਰੀਬ ਪਰਿਵਾਰ ‘ਤੇ ਕੀਤੇ ਅੱਤਿਆਚਾਰ ਕਾਰਨ ਪੀੜ੍ਹਤਾ ਕੁਲਵੰਤ ਕੌਰ ਦੀ ਹੋਈ ਮੌਤ ਤੋਂ ਬਾਦ ਦੋਸ਼ੀ ਡੀਐਸਪੀ ਐਸਆਈ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮੇ ਨੂੰ ਪੱਖਪਾਤੀ ਢੰਗ ਨਾਲ ਖਾਰਜ਼ ਕਰਨ ਅਤੇ ਪੀੜ੍ਹਤਾ ਮਨਪ੍ਰੀਤ ਕੌਰ ਨੂੰ ਮੁਕੱਦਮੇ ‘ਚ ਸ਼ਾਮਿਲ ਕਰਨ ਸਬੰਧੀ ਪ੍ਰਸਤਾਵਿਤ ਪ੍ਰੋਗਰਾਮ ਅਨੁਸਾਰ ਦਾ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਪੀੜ੍ਹਤ ਪਰਿਵਾਰਕ ਮੈਂਬਰਾਂ ਦੇ ਇੱਕ ਵਫਦ ਨੇ ਖੁਫੀਆ ਭਵਨ ‘ਚ ਏਡੀਜੀਪੀ ਇੰਟੈਲੀਜੈਂਸ ਜਸਕਰਨ ਸਿੰਘ ਅਤੇ ਏਆਈਜੀ ਖੁਫੀਆ ਵਿੰਗ ਚਰਨਜੀਤ ਸਿੰਘ ਨਾਲ ਮੀਟਿੰਗ ਕੀਤੀ।  

ਪ੍ਰੈਸ ਨੂੰ ਜਾਰੀ ਬਿਆਨ ਵਿੱਚ ਤਰਲੋਚਨ ਸਿੰਘ ਝੋਰੜਾਂ, ਸਾਧੂ ਸਿੰਘ ਅੱਚਰਵਾਲ, ਗੁਰਦਿਆਲ ਸਿੰਘ ਤਲਵੰਡੀ, ਜਗਰੂਪ ਸਿੰਘ, ਜਲ਼ੌਰ ਸਿੰਘ ਅਤੇ ਜਸਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ਼ ਅਧਿਕਾਰੀ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਐਸਸੀ.ਐਸਟੀ.ਐਕਟ1989 ਅਧੀਨ ਦਰਜ ਮੁਕੱਦਮੇ ਦੇ ਦੋਸ਼ੀ ਡੀਐਸਪੀ ਗੁਰਿੰਦਰ ਬੱਲ, ਐਸਆਈ ਰਾਜਵੀਰ ਅਤੇ ਸਰਪੰਚ ਦੀ ਐਕਟ ਦੇ ਸੈਕਸ਼ਨ 4 ‍ਤਹਿਤ ਤੁਰੰਤ ਗ੍ਰਿਫਤਾਰੀ ਕਰਨ ਅਤੇ ਸਾਰੇ ਪੀੜ੍ਹਤਾਂ ਨੂੰ ਕਾਨੂੰਨ ਅਨੁਸਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।

ਆਗੂਆਂ ਅਨੁਸਾਰ ਲੋਕਲ ਪੁਲਿਸ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਪੱਖਪਾਤੀ ਵਤੀਰਾ ਅਪਣਾਉਣ ਦਾ ਰੱਜ਼ ਕੇ ਗਿਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਮਿਸ਼ਨ ਦੇ ਹੁਕਮ ਮੁਤਾਬਕ ਪੀੜ੍ਹਤ ਮਾਤਾ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਜਾਰੀ ਨਹੀਂ ਕੀਤੀ ਜਾ ਰਹੀ। ਝੋਰੜਾਂ ਨੇ ਦੱਸਿਆ ਕਿ  ਖੁਫੀਆ ਅਧਿਕਾਰੀਆਂ ਨੇ ਵਫਦ ਨੂੰ ਧਿਆਨ ਨਾਲ ਸੁਣਿਆ ਅਤੇ ਬਣਦਾ ਨਿਆਂ ਦਾ ਭਰੋਸਾ ਦਿੱਤਾ।

ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਕਰੀਬ 19 ਮਹੀਨਿਆਂ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਅਣਮਿਥੇ ਸਮੇਂ ਦਾ ਪੱਕਾ ਧਰਨਾ ਲਗਾਇਆ ਹੋਇਆ ਹੈ। ਵਫਦ ਵਿੱਚ ਉਕਤ ਤੋਂ ਬਿਨਾਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਅਤੇ ਪੀੜ੍ਹਤਾ ਮਨਪ੍ਰੀਤ ਕੌਰ ਵੀ ਹਾਜ਼ਰ ਸਨ। 

ਕਾਬਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਲੰਘੀ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘੇਰਨ ਸਮੇਂ ਖੁਫੀਆ ਅਧਿਕਾਰੀਆਂ ਨੇ ਇਸ ਮੁੱਦੇ ਸਬੰਧੀ ਜਲ਼ਦੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਵਫਦ ਨੇ ਨਿਆਂ ਆਸ ਪ੍ਰਗਟਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...