August 4, 2026, 4:11 am
----------- Advertisement -----------
HomeNewsLatest Newsਅੰਮ੍ਰਿਤਸਰ ਵਿਖੇ ‘ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 30 ਦਸੰਬਰ ਨੂੰ

ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 30 ਦਸੰਬਰ ਨੂੰ

Published on

----------- Advertisement -----------

ਚੰਡੀਗੜ, 29 ਦਸਬੰਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 30 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਵੀ ਸਕਦੇ ਹਨ।

ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ, 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਮਾਮਲੇ ਅਤੇ 26 ਦਸੰਬਰ ਨੂੰ ਮੋਗਾ ਵਿਖੇ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...