June 15, 2026, 3:16 pm
----------- Advertisement -----------
HomeNewsBreaking News19,109 ਸਰਕਾਰੀ ਸਕੂਲਾਂ 'ਚ  ਹੋਈ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ,  ਲਗਭਗ 18 ਲੱਖ ਮਾਪੇ...

19,109 ਸਰਕਾਰੀ ਸਕੂਲਾਂ ‘ਚ  ਹੋਈ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ,  ਲਗਭਗ 18 ਲੱਖ ਮਾਪੇ ਪਹੁੰਚੇ ਸਕੂਲਾਂ ‘ਚ  

Published on

----------- Advertisement -----------

ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐਮ.) ਕਰਵਾਈ ਗਈ। ਸਵੇਰੇ 10 ਵਜੇ ਸ਼ੁਰੂ ਹੋਈ ਇਹ ਮੀਟਿੰਗ ਬਾਅਦ ਦੁਪਹਿਰ 3.00 ਵਜੇ ਸਮਾਪਤ ਹੋਈ। ਇਨ੍ਹਾਂ ਘੰਟਿਆਂ ਦੌਰਾਨ ਲਗਭਗ 18 ਲੱਖ ਮਾਪੇ ਸਾਰੇ ਸਕੂਲਾਂ ਵਿੱਚ ਪਹੁੰਚੇ, ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਲਈ ਸੁਝਾਅ ਵੀ ਦਿੱਤੇ। ਸਕੂਲਾਂ ਵੱਲੋਂ ਮਾਪਿਆਂ ਲਈ ਵਿਸ਼ੇਸ਼ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਕੁਝ ਸਕੂਲਾਂ ਵਿੱਚ ਮਾਪਿਆਂ ਅਤੇ ਬੱਚਿਆਂ ਲਈ ਸੈਲਫੀ ਪੁਆਇੰਟ ਵੀ ਬਣਾਏ ਗਏ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ PTM ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਮਿਲਣ ਦਾ ਮੌਕਾ ਮਿਲਿਆ ਹੈ। ਬੱਚੇ ਦੇ ਵਿਕਾਸ ਲਈ ਸਕੂਲ ਅਤੇ ਘਰ ਅਤੇ ਬਾਹਰ ਬਿਤਾਇਆ ਸਮਾਂ ਮਹੱਤਵਪੂਰਨ ਹੁੰਦਾ ਹੈ। ਮਾਪਿਆਂ ਨੂੰ ਇਹ ਸਮਝਣ ਦੇ ਯੋਗ ਹੋਣਾ ਚਾਹੀਦਾ ਹੈ ਕਿ ਬੱਚੇ ਸਕੂਲ ਵਿੱਚ ਕੀ ਕਰਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਕੀ ਤਰੱਕੀ ਹੁੰਦੀ ਹੈ। ਇਸੇ ਤਰ੍ਹਾਂ ਅਧਿਆਪਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਦਿਆਰਥੀ ਸਕੂਲ ਤੋਂ ਘਰ ਜਾ ਕੇ ਕੀ ਕਰਦੇ ਹਨ, ਤਾਂ ਜੋ ਬੱਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। 

ਇਸ PTM ਲਈ ਸੀ.ਐਮ ਮਾਨ ਨੇ ਖੁਦ ਮਾਪਿਆਂ ਨੂੰ ਸੱਦਾ ਦਿੱਤਾ ਸੀ। ਹਾਲ ਹੀ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਬੱਚੇ ਦੀ ਰੁਚੀ ਦਾ ਪਤਾ ਲੱਗੇਗਾ ਅਤੇ ਇਹ ਸਰਕਾਰੀ ਸਕੂਲ ਵਧੀਆ ਭਵਿੱਖ ਤਿਆਰ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਨੂੰ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ। 

ਅੱਜ ਪੰਜਾਬ ਭਰ ਦੇ ਸਕੂਲਾਂ ਵਿੱਚ 18 ਲੱਖ ਦੇ ਕਰੀਬ ਮਾਪੇ ਪਹੁੰਚ ਚੁੱਕੇ ਹਨ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਮਾਪਿਆਂ ਤੋਂ ਸੁਝਾਅ ਲੈਣ ਦੇ ਹੁਕਮ ਦਿੱਤੇ ਸਨ। ਇਹ ਸੁਝਾਅ ਸਕੂਲ ਦੇ ਸੁਧਾਰ ਅਤੇ ਬੱਚਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਨੂੰ ਭੇਜੇ ਜਾਣਗੇ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਵਿੱਚ ਬਦਲਾਅ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...