August 9, 2026, 9:08 pm
----------- Advertisement -----------
HomeNewsBreaking Newsਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਅੱਜ, ਸਿੱਖਿਆ ਮੰਤਰੀ ਵਲੋਂ ਮਾਪਿਆਂ...

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਅੱਜ, ਸਿੱਖਿਆ ਮੰਤਰੀ ਵਲੋਂ ਮਾਪਿਆਂ ਨੂੰ ਸ਼ਾਮਲ ਹੋਣ ਦਾ ਸੱਦਾ

Published on

----------- Advertisement -----------

ਚੰਡੀਗੜ੍ਹ, 16 ਦਸੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 19109 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 16 ਦਸੰਬਰ 2023 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ। ਇਸ ਤੋਂ ਇਲਾਵਾ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਵਿਚ ਵੀ ਸਹਾਈ ਸਿੱਧ ਹੋਵੇਗੀ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ। ਸਿੱਖਿਆ ਮੰਤਰੀ ਨੇ ਆਪਣੇ ਸੱਦੇ ਵਿਚ ਮਾਪਿਆਂ ਨੂੰ ਕਿਹਾ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਜ਼ਰੂਰ ਭਾਗ ਲੈਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ।

ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਆਪਣੇ ਮਾਪਿਆਂ ਜਾਂ ਦਾਦਾ- ਦਾਦੀ ਨੂੰ ਜ਼ਰੂਰ ਲੈ ਕੇ ਆਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...