November 21, 2026, 5:43 pm
----------- Advertisement -----------
HomeNewsLatest Newsਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

• 100ਫੀਸਦੀ ਸਫਾਈ ਸੇਵਕਾਂ ਦੇ ਜ਼ੌਬ ਕਾਰਡ ਜਾਰੀ ਕੀਤੇ ਜਾਣੇ ਯਕੀਨੀ ਬਣਾਏ ਜਾਣ: ਇੰਦਰਜੀਤ ਸਿੰਘ
• ਸਮੂਹ ਸਰਕਾਰੀ ਤੇ ਪ੍ਰਾਇਵੇਟ ਅਦਾਰਿਆਂ ਵਿਚ ਕੰਮ ਕਰਦੇ ਸਫਾਈ ਸੇਵਕਾਂ ਦਾ ਈਪੀਐਫ ਕੱਟ ਕੇ ਤਨਖਾਹ ਖਾਤੇ ਵਿਚ ਪਾਉਣੀ ਲਾਜ਼ਮੀ
ਐਸ.ਏ.ਐਸ.ਨਗਰ, 21 ਅਪ੍ਰੈਲ: ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਵਲੋਂ ਅੱਜ ਸਫਾਈ ਸੇਵਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਸ਼ਾਮਲ ਡੀ.ਡੀ.ਪੀ.ਓ ਅਤੇ ਬੀ.ਡੀ.ਪੀ.ਓਜ਼ ਨੂੰ ਇਹ ਹਦਾਇਤ ਕੀਤੀ ਗਈ ਕਿ ਪਿੰਡਾਂ ਵਿਚ ਕੰਮ ਕਰਦੇ 100ਫੀਸਦੀ ਸਫਾਈ ਸੇਵਕਾਂ ਦੇ ਜ਼ੌਬ ਕਾਰਡ ਜਾਰੀ ਕੀਤੇ ਜਾਣੇ ਯਕੀਨੀ ਬਣਾਏ ਜਾਣ। ਇਸ ਦੇ ਨਾਲ ਹੀ ਪਿੰਡਾਂ ਵਿਚ ਮਨਰੇਗਾ ਅਧੀਨ ਕੰਮ ਕਰਦੀ ਲੇਬਰ ਦੀ ਇੰਸ਼ੋਰੈਂਸ ਵੀ ਸਰਕਾਰ ਦੀਆਂ ਪਾਲਸੀਆਂ ਅਧੀਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੇਬਰ ਨੂੰ ਉਨ੍ਹਾਂ ਦੀ ਮਜ਼ਦੂਰੀ ਦੇ ਪੈਸੇ 15 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਦੇ ਖਾਤਿਆਂ ਵਿਚ ਭੇਜੇ ਜਾਣ। ਸ. ਇੰਦਰਜੀਤ ਨੇ ਦੱਸਿਆ ਕਿ ਡੀ.ਡੀ.ਪੀ.ਓ ਸ. ਬਲਜਿੰਦਰ ਸਿੰਘ ਗਰੇਵਾਲ ਨੂੰ ਇਹ ਉਚੇਚੇ ਤੌਰ ਤੇ ਯਕੀਨ ਬਣਾਉਣ ਲਈ ਕਿਹਾ ਗਿਆ ਕਿ 3 ਹਜ਼ਾਰ ਦੀ ਅਬਾਦੀ ਵਾਲੇ ਪਿੰਡ ਵਿਚ 2 ਸਫਾਈ ਸੇਵਕ ਜਦਕਿ 1500 ਤਕ ਦੀ ਅਬਾਦੀ ਵਾਲੇ ਪਿੰਡ ਵਿਚ 1 ਸਫਾਈ ਸੇਵਕ ਦੀ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੱਖੇ ਜਾਣ ਵਾਲੇ ਸਮੂਹ ਸਫਾਈ ਸੇਵਕਾਂ ਦੀ ਅਧਾਰ ਕਾਰਡ ਅਤੇ ਖਾਤਿਆਂ ਦਾ ਵੇਰਵਾ ਕਮਿਸ਼ਨ ਨੂੰ ਭੇਜਿਆ ਜਾਵੇ। ਇਸਦੇ ਨਾਲ ਹੀ ਬੀ.ਡੀ.ਪੀ.ਓਜ਼ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਦੇ ਲੇਬਰ ਕਾਰਡ ਬਣਾ ਕੇ ਉਨ੍ਹਾਂ ਨੂੰ ਸਰਕਾਰ ਦੀਆਂ ਪਾਲਿਸੀਆਂ ਬਾਰੇ ਸਿੱਖਿਅਤ ਵੀ ਕੀਤਾ ਜਾਵੇ ਕਿ ਉਨ੍ਹਾਂ ਨੂੰ ਬੱਚੇ ਦੀ ਪੜਾਈ ਵਾਸਤੇ ਵਜ਼ੀਫਾ ਵੀ ਮਿਲ ਸਕਦਾ ਹੈ ਅਤੇ ਕਿਸੇ ਦੁਰਘਟਨਾ ਵਿਚ ਨੁਕਸਾਨ ਹੋ ਜਾਣ ਤੇ ਉਨ੍ਹਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਂਦਾ ਹੈ।
ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਾਰਕਾਂ ਵਿਚ ਕੰਮ ਕਰਦੀ ਲੇਬਰ ਅਤੇ ਸ਼ੈਡਾਂ ਦੇ ਨਿਰਮਾਣ ਲਈ ਲਗਾਈ ਗਈ ਲੇਬਰ ਦਾ ਮਿਹਨਤਾਨਾ ਨਾਲੋਂ ਨਾਲੋਂ ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਂਦਾ ਹੈ।
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਜ਼ਿਲ੍ਹਾ ਮੁਹਾਲੀ ਦੇ ਬਲਾਕ ਮਾਜਰੀ ਦੇ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ 16 ਮਈ 2022 ਦਾ ਸਮਾਂ ਨਿਰਧਾਰਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਮਿਸ਼ਨ ਵਲੋਂ ਇਹ ਹਦਾਇਤ ਵੀ ਜਾਰੀ ਕੀਤੀ ਕਿ ਜਿਲ੍ਹਾ ਮੁਹਾਲੀ ਦੇ ਸਮੂਹ ਪ੍ਰਾਇਵੇਟ ਜਾਂ ਸਰਕਾਰੀ ਅਦਾਰਿਆਂ ਵਿਚ ਰੱਖੇ ਸਫਾਈ ਸੇਵਕਾਂ ਦਾ ਈਪੀਐਫ ਕੱਟਿਆ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਤਨਖਾਹ ਖਾਤੇ ਵਿਚ ਪਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਅਦਾਰੇ ਵਲੋਂ ਉਲੰਘਣਾ ਸਾਹਮਣੇ ਆਉਦੀ ਹੈ ਤਾਂ ਉਸ ਦਾ ਲਾਇਸੰਸ ਕੈਂਸਲ ਕਰਕੇ ਸਬੰਧਤ ਅਧਿਕਾਰੀ ਵਿਰੁੱਧ ਐਸ.ਸੀ. ਐਕਟ ਤਹਿਤ ਪਰਚਾ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...