November 19, 2026, 12:42 am
----------- Advertisement -----------
HomeNewsBreaking Newsਦਿਮਾਗੀ ਤੌਰ 'ਤੇ ਕਮਜ਼ੋਰ ਬੱਚਾ ਪੁਲਿਸ ਨੇ 2 ਦਿਨਾਂ 'ਚ ਲੱਭਿਆ, ਮੁਲਜ਼ਮ...

ਦਿਮਾਗੀ ਤੌਰ ‘ਤੇ ਕਮਜ਼ੋਰ ਬੱਚਾ ਪੁਲਿਸ ਨੇ 2 ਦਿਨਾਂ ‘ਚ ਲੱਭਿਆ, ਮੁਲਜ਼ਮ ਝਾਂਸਾ ਦੇ ਕੇ ਲੈ ਗਿਆ ਸੀ ਗੁਰਦਾਸਪੁਰ

Published on

----------- Advertisement -----------

ਅੰਮ੍ਰਿਤਸਰ, 28 ਫਰਵਰੀ 2024 – ਅੰਮ੍ਰਿਤਸਰ ਦੇ ਰਹਿਣ ਵਾਲੇ 15 ਸਾਲਾ ਨਾਬਾਲਗ ਬੱਚੇ ਨੂੰ 2 ਦਿਨ ਪਹਿਲਾਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਬੱਚਾ ਮਾਨਸਿਕ ਤੌਰ ‘ਤੇ ਪੀੜਤ ਹੈ। ਮੁਲਜ਼ਮ ਉਸ ਨੂੰ ਅਗਵਾ ਕਰਕੇ ਗੁਰਦਾਸਪੁਰ ਲੈ ਗਿਆ ਸੀ। ਪੁਲੀਸ ਨੇ ਦੋ ਦਿਨਾਂ ਵਿੱਚ ਬੱਚੇ ਨੂੰ ਬਰਾਮਦ ਕਰਕੇ ਮੁਲਜ਼ਮ ਨੂੰ ਫੜ ਲਿਆ।

ਪ੍ਰਭਜੋਤ ਸਿੰਘ ਵਾਸੀ ਮਕਾਨ ਨੰਬਰ 1324, ਗਲੀ ਜਲਫਾ ਦੇਵੀ, ਰਾਮ ਬਾਗ, ਅੰਮ੍ਰਿਤਸਰ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਨਵਨੀਤ ਸਿੰਘ 15 ਸਾਲ ਦਾ ਹੈ ਅਤੇ ਦਿਮਾਗੀ ਤੌਰ ‘ਤੇ ਠੀਕ ਨਹੀਂ ਹੈ ਅਤੇ ਉਸ ਨੂੰ ਬੋਲਣ ਵਿਚ ਵੀ ਮੁਸ਼ਕਲ ਆਉਂਦੀ ਹੈ। ਉਹ ਅਕਸਰ ਉਸਨੂੰ ਆਪਣੇ ਨਾਲ ਆਪਣੇ ਗਲੀ ਦੇ ਸਟਾਲ ‘ਤੇ ਲੈ ਜਾਂਦਾ ਹੈ ਜਿੱਥੇ ਉਹ ਖੇਡਦਾ ਰਹਿੰਦਾ ਹੈ ਅਤੇ ਉਸ ਦਾ ਧਿਆਨ ਵੀ ਰੱਖਿਆ ਜਾਂਦਾ ਹੈ।

ਪ੍ਰਭਜੋਤ ਸਿੰਘ ਨੇ ਦੱਸਿਆ ਕਿ 25 ਫਰਵਰੀ ਦੀ ਰਾਤ ਨੂੰ ਉਸ ਨੇ ਸੂਰਜ ਚੰਦ ਤਾਰਾ ਦੇ ਸਾਹਮਣੇ ਆਪਣਾ ਨਿਊਟਰੀ ਕੁਲਚਾ ਦਾ ਕੰਮ ਬੰਦ ਕਰਕੇ ਬੱਚੇ ਨੂੰ ਉੱਥੇ ਖੜ੍ਹਾ ਕਰ ਕੇ ਬਾਥਰੂਮ ਚਲਾ ਗਿਆ। ਉਸ ਨੂੰ ਉੱਥੇ ਹੀ ਰੁਕਣ ਲਈ ਕਿਹਾ ਸੀ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਲੜਕਾ ਰੇਹੜੀ ਵਾਲੇ ਕੋਲ ਨਹੀਂ ਸੀ। ਕਾਫੀ ਭਾਲ ਕਰਨ ਤੋਂ ਬਾਅਦ ਵੀ ਕੋਈ ਸੁਰਾਗ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਕੋਈ ਅਣਪਛਾਤਾ ਵਿਅਕਤੀ ਉਸ ਨੂੰ ਵਰਗਲਾ ਕੇ ਕਿਤੇ ਲੈ ਗਿਆ ਹੈ।

ਜਿਸ ਤੋਂ ਬਾਅਦ ਏ ਡਿਵੀਜ਼ਨ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ। ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਅਫਸਰ ਥਾਣਾ ਏ ਡਿਵੀਜ਼ਨ ਦੀ ਪੁਲਸ ਪਾਰਟੀ ਨੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਅਤੇ ਇਲਾਕੇ ਦੀ ਪੁੱਛਗਿੱਛ ਕਰਨ ਤੋਂ ਬਾਅਦ ਦੋਸ਼ੀ ਰਮੇਸ਼ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਕੋਟਲੀ ਢਾਬੜਾ ਜ਼ਿਲਾ ਅੰਮ੍ਰਿਤਸਰ ਨੂੰ ਦੋ ਦਿਨਾਂ ਦੇ ਅੰਦਰ ਗੁਰਦਾਸਪੁਰ ਤੋਂ ਕਾਬੂ ਕਰ ਲਿਆ।

ਬੱਚੇ ਨੂੰ ਵੀ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ। ਪਰਿਵਾਰ ਅਨੁਸਾਰ ਪੁਲਿਸ ਨੇ ਦੋ ਦਿਨਾਂ ਦੇ ਅੰਦਰ ਉਨ੍ਹਾਂ ਦੇ ਪੁੱਤਰ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਉਹ ਪੰਜਾਬ ਪੁਲਿਸ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਲੱਭ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...