October 22, 2024, 5:26 pm
----------- Advertisement -----------
HomeNewsਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਦੇ ਡੰਪਿੰਗ ਗਰਾਊਂਡ ਦਾ ਦੌਰਾ ਕੀਤਾ

ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਦੇ ਡੰਪਿੰਗ ਗਰਾਊਂਡ ਦਾ ਦੌਰਾ ਕੀਤਾ

Published on

----------- Advertisement -----------

ਖਰੜ, 18 ਸਤੰਬਰ, 2023 (ਬਲਜੀਤ ਮਰਵਾਹਾ): ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਗਰ ਕੌਂਸਲ ਖਰੜ ਦੀ ਡੰਪਿੰਗ ਸਾਈਟ ਦਾ ਦੌਰਾ ਕੀਤਾ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਲੇ-ਦੁਆਲੇ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਕੂੜੇ ਦੇ ਢੇਰਾਂ ਨੂੰ ਜਲਦੀ ਤੋਂ ਜਲਦੀ ਸਾਫ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਮੌਜੂਦਾ ਡੰਪਾਂ ਨੂੰ ਸਾਫ਼ ਕਰਨ (ਉਪਚਾਰ) ਦੇ ਨਾਲ-ਨਾਲ ਰੋਜ਼ਾਨਾ ਲਗਭਗ 70 ਟਨ ਦੀ ਨਵੀਂ ਰਹਿੰਦ-ਖੂੰਹਦ ਨੂੰ ਸੁੱਟਣਾ ਵੀ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਰੋਜ਼ਾਨਾ ਕੂੜੇ ਲਈ ਇੱਕ ਬਦਲਵੀਂ ਜਗ੍ਹਾ ਦਾ ਤੁਰੰਤ ਬੰਦੋਬਸਤ ਕੀਤਾ ਜਾਵੇ।
ਨਗਰ ਕੌਂਸਲ ਦੇ ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਮੌਜੂਦਾ ਠੇਕੇਦਾਰ ਜਿਸ ਨੂੰ ਕੂੜੇ ਦੇ ਨਿਪਟਾਰੇ ਦਾ ਠੇਕਾ ਦਿੱਤਾ ਗਿਆ ਸੀ, ਨੇ 84000 ਮੀਟਰਕ ਟਨ ਠੋਸ ਰਹਿੰਦ-ਖੂੰਹਦ ਦੀ ਨਿਕਾਸੀ ਤੋਂ ਇਲਾਵਾ 21000 ਮੀਟਰਕ ਟਨ ਦੀ ਸ਼ਿਫਟਿੰਗ ਕੀਤੀ ਹੈ। ਹੁਣ ਜਦੋਂ ਠੇਕੇਦਾਰ ਨੇ ਕੰਮ ਬੰਦ ਕਰ ਦਿੱਤਾ ਹੈ ਅਤੇ ਹੋਰ ਨਿਪਟਾਰਾ ਕਰਨ ਲਈ ਤਿਆਰ ਨਹੀਂ ਹੈ, ਤਾਂ ਨਗਰ ਕੌਂਸਲ ਨੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਹੋਰ ਠੇਕੇਦਾਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਹੈ।
       ਕੈਬਿਨਟ ਮੰਤਰੀ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇੱਥੇ ਇਕੱਠੇ ਹੋਏ ਕੂੜੇ ਦੇ ਨਿਪਟਾਰੇ ਲਈ ਤੁਰੰਤ ਟੈਂਡਰ ਲਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਰਾਹਤ ਮਿਲ ਸਕੇ।  ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਮੁਸ਼ਕਲਾਂ ਪੈਦਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ।
       ਮੰਤਰੀ ਅਨਮੋਲ ਗਗਨ ਮਾਨ ਨੇ ਕੂੜਾ ਡੰਪ ਨੂੰ ਮੌਜੂਦਾ ਥਾਂ ਤੋਂ ਤਬਦੀਲ ਕਰਨ ਅਤੇ ਇਸ ਦੇ ਨਿਪਟਾਰੇ ਲਈ ਨਵੀਂ ਫਰਮ ਹਾਇਰ ਕਰਨ ਦਾ ਕੰਮ ਉਪ ਮੰਡਲ ਮੈਜਿਸਟਰੇਟ, ਖਰੜ, ਰਵਿੰਦਰ ਸਿੰਘ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸੌਂਪਿਆ।
       ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡੇਢ ਸਾਲ ਦਾ ਸਮਾਂ ਪਹਿਲਾਂ ਹੀ ਬੀਤ ਚੁੱਕਾ ਹੈ ਅਤੇ ਹੁਣ ਇਹ ਕੰਮ ਕਰਕੇ ਦਿਖਾਉਣ ਕਰਨ ਦਾ ਸਮਾਂ ਹੈ, ਨਾ ਕਿ ਨਗਰ ਕੌਸਲ ਖੇਤਰ ਦੇ ਨਿਵਾਸੀਆਂ ਦੇ ਹਿਤਾਂ ਵਿਰੁੱਧ ਜਾ ਕੇ ਬਹਾਨੇ ਬਣਾਉਣ ਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲਦ ਇਸ ਸਮੱਸਿਆ ਦਾ ਨਤੀਜਾ ਮੁਖੀ ਹੱਲ ਦਿੱਤਾ ਜਾਵੇ ਤਾਂ ਜੋ ਲੋਕ ਪ੍ਰੇਸ਼ਾਨ ਨਾ ਹੋਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...