September 22, 2026, 8:10 pm
----------- Advertisement -----------
HomeNewsLatest Newsਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ...

ਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

Published on

----------- Advertisement -----------

ਚੰਡੀਗੜ੍ਹ, 18 ਅਗਸਤ (ਬਲਜੀਤ ਮਰਵਾਹਾ ): ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ, ਢਿੱਲਵਾਂ, ਨਡਾਲਾ, ਭੁਲੱਥ, ਮਾਹਿਲਪੁਰ ਅਤੇ ਬਲਾਚੋਰ ਵਿਚ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਇਸ ਤੋ ਇਲਾਵਾ ਉਨ੍ਹਾਂ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ।

ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਨੂੰ ਸਹੀ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।

ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਕੇ ਵਿਕਾਸ ਕਾਰਜ ਕਰਵਾਏ ਜਾ ਸਕਣ।

ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...