August 3, 2026, 12:49 am
----------- Advertisement -----------
HomeNewsLatest Newsਮੈਂ ਕੈਨੇਡਾ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਮੈਂ ਕੈਨੇਡਾ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਗਈ। ਇਸ ਬਾਬਤ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕੈਨੇਡਾ ਸਰਕਾਰ ਦਾ ਧੰਨਵਾਦ ਕੀਤਾ ਹੈ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰ ਕੇ ਕਿਹਾ ਕਿ “ਮੈਂ ਕੈਨੇਡਾ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ, ਤੁਸੀਂ ਮੇਰੀ ਬੇਨਤੀ ਨੂੰ ਸਵੀਕਾਰ ਕੀਤਾ ਹੈ, ਕੈਨੇਡਾ ਵਿੱਚ ਵੀਜ਼ਾ ਧੋਖਾਧੜੀ ਦਾ ਸ਼ਿਕਾਰ ਹੋਏ ਪੰਜਾਬ ਦੇ ਵਿਦਿਆਰਥੀਆਂ ਨੂੰ ਵਾਪਸ ਨਾ ਭੇਜਣ ਦਾ ਫੈਸਲਾ ਉਹਨਾਂ ਬੱਚਿਆਂ ਦੇ ਪੈਸੇ ਅਤੇ ਭਵਿੱਖ ਨੂੰ ਬਰਬਾਦ ਹੋਣ ਤੋਂ ਬਚਾਏਗਾ।”
ਇਸ ਤੋਂ ਇਲਾਵਾ ਧਾਲੀਵਾਲ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਹੀ ਭਾਰਤ ਦੇ ਹਾਈ ਕਮਿਸ਼ਨਰ (ਓਟਾਵਾ, ਓਂਟਾਰਿਓ) ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ (ਦੱਖਣੀ ਪੱਛਮੀ, ਦਿੱਲੀ) ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤਾਂ ਸਿਰਫ ਇਕ ਨੌਜਵਾਨ ਨੂੰ ਰਾਹਤ ਮਿਲੀ ਹੈ ਅਤੇ ਜਦੋਂ ਤੱਕ ਸਾਰੇ ਵਿਦਿਆਰਥੀਆਂ ਦਾ ਮਸਲਾ ਹੱਲ ਨਹੀਂ ਹੋ ਜਾਂਦਾ ਉਹ ਹਰ ਤਰ੍ਹਾਂ ਦੇ ਯਤਨ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...