October 17, 2026, 11:16 am
----------- Advertisement -----------
HomeNewsBreaking Newsਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ...

ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਲਾਲ ਚੰਦ ਕਟਾਰੂਚੱਕ

Published on

----------- Advertisement -----------

ਖੰਨਾ , 05 ਅਕਤੂਬਰ (ਬਲਜੀਤ ਮਰਵਾਹਾ ) ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2,50,571 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,98,140 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 32,230 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ ਕਰੀਬ 24 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਕੀਤਾ। ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆਗਿਆ ਹੈ। ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...