August 16, 2026, 1:50 am
----------- Advertisement -----------
HomeNewsLatest Newsਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31...

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਜਾਣ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, ਜਨਵਰੀ 5: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।

ਇਸ ਦੌਰਾਨ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਟਰੱਕ ਆਪਰੇਟਰਾਂ ਨੂੰ ਬਣਦੀਆਂ ਅਦਾਇਗੀਆਂ 31 ਜਨਵਰੀ, 2023 ਤੱਕ ਹਰ ਹਾਲਾਤ ਵਿੱਚ ਅਦਾ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਨੇ ਟਰੱਕ ਆਪ੍ਰੇਟਰਾਂ ਨੂੰ 3 ਮੈਂਬਰੀ ਕਮੇਟੀ ਬਣਾਉਣ ਲਈ ਵੀ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮਸਲੇ ਸਬੰਧੀ ਖੁੱਲ੍ਹ ਕੇ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਟਰੱਕਾਂ ਵਿੱਚ ਛੇਤੀ ਹੀ ਜੀ.ਪੀ.ਐਸ. ਪ੍ਰਣਾਲੀ ਲਗਾਈ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਹੋਰ ਵੀ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸ ਮੌਕੇ ਆਪ੍ਰੇਟਰਾਂ ਵੱਲੋਂ ਕਲੱਸਟਰ ਪ੍ਰਣਾਲੀ ਦੀ ਥਾਂ ‘ਤੇ ਮਾਰਕੀਟ ਕਮੇਟੀਆਂ ਵਿੱਚ ਟੈਂਡਰ ਸਿਰਫ਼ ਟਰੱਕ ਆਪ੍ਰੇਟਰਾਂ ਨੂੰ ਅਲਾਟ ਕਰਨ, ਗੁਦਾਮਾਂ ਤੱਕ ਪਹੁੰਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਨ ਅਤੇ ਐਸ.ਓ.ਆਰ. ਰੇਟਾਂ ਵਿੱਚ ਵਾਧਾ ਕਰਨ ਸਬੰਧੀ ਰੱਖੀਆਂ ਗਈਆਂ ਮੰਗਾਂ ਉੱਤੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...