June 25, 2026, 7:46 am
----------- Advertisement -----------
HomeNewsLatest Newsਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਨੇ ਰਾਜਪੁਰਾ ਵਿਖੇ ਝੋਨੇ ਦੀ ਖਰੀਦ...

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਨੇ ਰਾਜਪੁਰਾ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

Published on

----------- Advertisement -----------

ਰਾਜਪੁਰਾ, 4 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ। ਉਨ੍ਹਾਂ ਦੇ ਨਾਲ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਡਾਇਰੈਕਟਰ ਫੂਡ ਸਪਲਾਈਜ ਘਨਸ਼ਿਆਮ ਥੋਰੀ ਵੀ ਮੌਜੂਦ ਸਨ।ਕਟਾਰੂਚੱਕ ਨੇ ਪਿੰਡ ਰੰਗੀਆਂ ਦੇ ਕਿਸਾਨ ਸ਼ਰਨਜੀਤ ਸਿੰਘ ਦੀ ਫ਼ਸਲ ਦੀ ਬੋਲੀ ਲਗਵਾਕੇ ਖਰੀਦ ਕਰਵਾਈ।

ਕੈਬਨਿਟ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਖੁਸ਼ਹਾਲ ਹੋਣ ਦੇ ਰਾਹ ਉਤੇ ਚੱਲਦੇ ਹੋਏ ਰੰਗਲਾ ਪੰਜਾਬ ਬਣਨ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੇ ਯਤਨਾਂ ਸਦਕਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦਾਂ ਦੀ ਵਰਤੋਂ ਕਰਨ ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ 1854 ਖਰੀਦ ਕੇਂਦਰਾਂ ਵਿਖੇ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 3 ਅਕਤੂਬਰ ਤੱਕ ਮੰਡੀਆਂ ਵਿੱਚ 1 ਲੱਖ 12 ਹਜ਼ਾਰ ਮੀਟ੍ਰਿਕ ਟਨ ਝੋਨਾ ਪਹੁੰਚਿਆ, 77 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਹੋਈ, 3300 ਮੀਟ੍ਰਿਕ ਟਨ ਦੀ ਲਿਫਟਿੰਗ ਅਤੇ 43 ਕਰੋੜ ਰੁਪਏ ਦੀ ਅਦਾਇਗੀ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ ਤਾਂ ਕਿ ਬਾਹਰਲੇ ਰਾਜਾਂ ਤੋਂ ਝੋਨਾ ਆਕੇ ਇੱਧਰ ਨਾ ਵਿਕ ਸਕੇ, ਇਸ ਲਈ ਨਾਕਾਬੰਦੀ ਵੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...