November 25, 2026, 9:36 am
----------- Advertisement -----------
HomeNewsLatest Newsਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ...

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ

Published on

----------- Advertisement -----------
  • ਅਧਿਕਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ
  • ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ

ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਨਹੀਂ ਮਿਿਲਆ ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ। ਧਾਲੀਵਾਲ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸਾਇਲੋਜ਼ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਖਿਆ ਹੋਇਆ ਹੈ। ਕਿਸਾਨ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਕੰਡਿਆਲੀ ਤਾਰ ਨੇੜਲੀਆਂ ਜ਼ਮੀਨਾਂ ਜਾਂ ਤਾਂ ਬੀ.ਐਸ.ਐਫ. ਐਕਵਾਇਰ ਕਰ ਲਵੇ ਜਾਂ ਉਨ੍ਹਾਂ ਨੂੰ ਜ਼ਮੀਨਾਂ ਬਦਲੇ ਹੋਰ ਥਾਂ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਕੰਮ ਚਲਦਾ ਰਹੇ।


ਖੇਤੀ ਮੰਤਰੀ ਨੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣ ਬਾਰੇ ਕਿਸਾਨ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸਹਾਇਤਾ ਦੇਣ ਲਈ ਲਿਿਖਆ ਹੋਇਆ ਹੈ ਅਤੇ ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਨੁਕਸਾਨ ਦੇ ਵੇਰਵੇ ਪ੍ਰਾਪਤ ਕਰਨ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਲੈਂਡ ਮਾਰਟਗੇਜ ਬੈਂਕ ਵੱਲੋਂ ਜਾਰੀ ਵਾਰੰਟਾਂ ‘ਤੇ ਹਾਲ ਦੀ ਘੜੀ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜ਼ਮੀਨ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਲਈ ਜਲਦ ਨਵੀਂ ਨੀਤੀ ਬਣਾਈ ਜਾਵੇਗੀ। ਇਸ ਮੌਕੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਰਹਿੰਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਸਾਡੇ ਕੋਲ ਕੋਈ ਕੇਸ ਪੈਂਡਿੰਗ ਨਹੀਂ ਹੈ, ਜੇਕਰ ਕੋਈ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਰਹਿ ਗਿਆ ਹੈ ਤਾਂ ਕਿਸਾਨ ਯੂਨੀਅਨਾਂ ਉਨ੍ਹਾਂ ਦੀ ਸੂਚੀ ਬਣਾ ਕੇ ਭੇਜਣ ਤਾਂ ਜੋ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਮੁਆਵਜ਼ਾ ਦਿਵਾਇਆ ਜਾ ਸਕੇ। ਮੀਟਿੰਗ ਵਿੱਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਖੇਤੀ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...