ਮੁੱਖ ਮੰਤਰੀ ਨਾਲ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਦਾ ਪੱਕਾ ਮੋਰਚਾ ਖਤਮ ਕਰਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੱਕੇ ਧਰਨੇ ਵਾਲੀ ਥਾਂ ‘ਤੇ ਪਹੁੰਚੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੂੰ ਸਮਾਂ ਦਿਓ ਕਰਜ਼ਾ ਮੁਆਫ਼ੀ ਨਹੀਂ ਕਰਜ਼ਾ ਮੁਕਤੀ ਹੋਵੇਗੀ। ਉਨ੍ਹਾਂ ਕਿਹਾ ਕਿ CM ਮਾਨ ਹਰ ਮਸਲੇ ਦਾ ਹੱਲ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੂੰਗੀ ਤੇ ਕਿਸਾਨਾਂ ਨੂੰ MSP ਮਿਲੇਗੀ, ਮੱਕੀ ਤੇ ਹਰ ਹਾਲ MSP ਮਿਲੇਗੀ, ਕਣਕ ਤੇ ਬੋਨਸ ਲਈ ਕੇਂਦਰ ਨਾਲ ਗੱਲ ਕੀਤੀ ਜਾਵੇਗੀ ਪੰਚਾਇਤ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਪੰਜਾਬ ‘ਚ ਚਿੱਪ ਵਾਲੇ ਮੀਟਰ ਨਹੀਂ ਲੱਗਣਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸਮਝੌਤਾ ਹੋ ਗਿਆ ਹੈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ ‘ਤੇ ਮੋਹਾਲੀ ਪੁੱਜੇ। ਉੱਥੇ ਉਨ੍ਹਾਂ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਏ ਸਮਝੌਤੇ ਦੀ ਜਾਣਕਾਰੀ ਦਿੱਤੀ। ਜਿਸ ਲਈ ਕਿਸਾਨ ਆਗੂਆਂ ਨੇ ਵੀ ਹਾਮੀ ਭਰੀ। ਇਸ ਤੋਂ ਬਾਅਦ ਮੁਹਾਲੀ ਮੋਰਚਾ ਖ਼ਤਮ ਕਰ ਦਿੱਤਾ ਗਿਆ ਹੈ।












