November 14, 2026, 1:45 pm
----------- Advertisement -----------
HomeNewsLatest Newsਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਕੂਲ ਦੇ ਖੇਡ ਮੈਦਾਨ ਲਈ 10 ਲੱਖ...

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਕੂਲ ਦੇ ਖੇਡ ਮੈਦਾਨ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

Published on

----------- Advertisement -----------

ਐਸ.ਏ.ਐਸ. ਨਗਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਘੜੂੰਆਂ ਵਿਚ ਅਮਰੀਕਾ ਵਾਸੀ ਲਾਲੀ ਧਨੋਵਾ ਦੇ ਪਿਤਾ ਸਵਰਗਵਾਸੀ ਸੁਰਜੀਤ ਸਿੰਘ ਦੀ ਯਾਦ ਵਿੱਚ ਨਵੀਂ ਬਣਨ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੱਖਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚੋਂ ਅੱਵਲ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਇਸ ਮੌਕੇ ਲੜਕੀਆਂ ਦੇ ਸਕੂਲ ਦੇ ਖੇਡ ਮੈਦਾਨ ਵਾਸਤੇ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਨਾਲ ਹੀ ਉਹਨਾਂ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕੀ ਉਹ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨ ਆਪਣੇ ਅਤੇ ਸੂਬੇ ਦਾ ਨਾਂ ਰੌਸ਼ਨ ਕਰਦੇ ਹਨ। ਉੱਥੇ ਉਹ ਵੱਖੋ ਵੱਖ ਅਲਾਹਮਤਾਂ ਤੋਂ ਵੀ ਬਚੇ ਰਹਿੰਦੇ ਹਨ। ਖੇਡਾਂ ਨਾਲ ਜੁੜੇ ਨੌਜਵਾਨ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਬਿਹਤਰ ਪ੍ਰਦਰਸ਼ਨ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਧ-ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਵਿੱਚੋਂ ਵੱਡੀ ਗਿਣਤੀ ਗਰੰਟੀਆਂ ਪੂਰੀਆਂ ਕੀਤੀਆਂ ਹਨ ਤੇ ਰਹਿੰਦੀਆਂ ਪੜਾਅਵਾਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ , ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...