October 27, 2026, 2:53 am
----------- Advertisement -----------
HomeNewsਸਮਾਜਿਕ ਨਿਆਂ ਮੰਤਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਪੈਂਫਲੈਂਟ ਜਾਰੀ

ਸਮਾਜਿਕ ਨਿਆਂ ਮੰਤਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਪੈਂਫਲੈਂਟ ਜਾਰੀ

Published on

----------- Advertisement -----------

ਚੰਡੀਗੜ੍ਹ, 22 ਸਤੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ। ਅੱਜ ਇੱਥੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ।

ਇਸ ਮੌਕੇ ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...