November 11, 2026, 3:59 pm
----------- Advertisement -----------
HomeNewsLatest Newsਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ...

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 3 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ ਕੀਤੇ ਗਏ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਰਿਪੋਰਟ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਭੁੱਲਰ ਨੇ ਦੱਸਿਆ ਕਿ ਗੰਗਾਨਗਰ (ਰਾਜਸਥਾਨ) ਦੇ ਬੱਸ ਸਟੈਂਡ ਵਿਖੇ ਲੰਘੀ ਰਾਤ ਚੈਕਿੰਗ ਦੌਰਾਨ ਪੰਜਾਬ ਰੋਡਵੇਜ਼ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65 ਏ.ਡੀ 2125 ਵਿੱਚੋਂ ਲਗਭਗ 20 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਅਰਵਿੰਦਰ ਸਿੰਘ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ।

ਇਸੇ ਤਰ੍ਹਾਂ ਨਾਹਨ (ਹਿਮਾਚਲ ਪ੍ਰਦੇਸ਼) ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02ਡੀ.ਆਰ 2798 ਦੇ ਕੰਡਕਟਰ ਹਰਪਾਲ ਸਿੰਘ ਨੂੰ ਟਿਕਟ ਚੋਰੀ ਦੇ ਮਾਮਲੇ ਵਿੱਚ ਰਿਪੋਰਟ ਕੀਤਾ ਗਿਆ ਹੈ। ਉਸ ਨੇ ਸਵਾਰੀਆਂ ਤੋਂ 98 ਰੁਪਏ ਤਾਂ ਲੈ ਲਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਸਰਹਿੰਦ ਪੁਲ ‘ਤੇ ਕੀਤੀ ਗਈ ਚੈਕਿੰਗ ਦੌਰਾਨ ਮੋਗਾ ਡਿਪੂ ਦੀ ਬੱਸ ਨੰਬਰ-ਪੀ.ਬੀ-04-ਏ.ਈ 1999 ਨੂੰ ਨਿਰਧਾਰਤ ਰੂਟ ਨਾਲੋਂ ਬਦਲਵੇਂ ਰੂਟ ‘ਤੇ ਚੱਲਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੱਸ ਚਲਾਉਂਦੇ ਸਮੇਂ ਮੋਬਾਈਲ ਫੋਨ ਸੁਣਨ ਦੇ ਮਾਮਲੇ ਵਿੱਚ ਵੀ ਇੱਕ ਡਰਾਈਵਰ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੀ.ਆਰ.ਟੀ.ਸੀ. ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਫ.ਐਫ 3936 ਦਾ ਡਰਾਈਵਰ ਵਿਨੋਦ ਕੁਮਾਰ ਬੱਸ ਚਲਾਉਣ ਸਮੇਂ ਫੋਨ ਸੁਣਦਾ ਪਾਇਆ ਗਿਆ, ਜੋ ਸਿੱਧੇ ਤੌਰ ‘ਤੇ ਸਵਾਰੀਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਿਹਾ ਸੀ। ਇਸ ਤੋਂ ਇਲਾਵਾ ਬਿਨਾਂ ਟਿਕਟ ਸਵਾਰੀਆਂ ਨੂੰ ਵੀ ਜੁਰਮਾਨਾ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਦੇ ਆਦੇਸ਼ ਦੇ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...