October 15, 2026, 2:07 pm
----------- Advertisement -----------
HomeNewsLatest Newsਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਗ੍ਰਹਿ ਮੰਤਰਾਲੇ ਵੱਲੋਂ Pmg, Ppmds ਅਤੇ...

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਗ੍ਰਹਿ ਮੰਤਰਾਲੇ ਵੱਲੋਂ Pmg, Ppmds ਅਤੇ Pmms ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 14 ਅਗਸਤ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਏਆਈਜੀ ਸੀਆਈਡੀ ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐਸਆਈ ਮਹਿੰਦਰ ਪਾਲ, ਐਸਆਈ ਰਾਮ ਸਿੰਘ, ਐਸਆਈ ਮੱਖਣ ਸਿੰਘ, ਏਐਸਆਈ ਦਰਸ਼ਨ ਕੁਮਾਰ, ਏਐਸਆਈ ਵਰਿੰਦਰ ਸਿੰਘ, ਏਐਸਆਈ ਜਗਦੀਪ ਸਿੰਘ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...