November 21, 2026, 5:06 pm
----------- Advertisement -----------
HomeNewsBreaking Newsਲੁਧਿਆਣਾ ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕੀ ਅਗਵਾ: ਭਰਾ ਨੇ ਕਿਹਾ, ਘਰ 'ਚ...

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕੀ ਅਗਵਾ: ਭਰਾ ਨੇ ਕਿਹਾ, ਘਰ ‘ਚ ਚਾਚਾ ਕਰਦਾ ਸੀ ਕੁੱਟਮਾ+ਰ, ਇੱਥੇ ਦੋਵੇਂ ਕੰਮ ਦੀ ਤਲਾਸ਼ ‘ਚ ਆਏ ਸੀ

Published on

----------- Advertisement -----------

ਲੁਧਿਆਣਾ, 22 ਨਵੰਬਰ 2023 – ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਦੋ ਭੈਣ-ਭਰਾ ਆਪਣੇ ਚਾਚਾ-ਚਾਚੀ ​​ਦੀ ਹਿੰਸਾ ਤੋਂ ਬਚਣ ਲਈ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਜਿੱਥੇ ਰਾਤ 3 ਵਜੇ ਦੇ ਕਰੀਬ ਕੋਈ ਅਣਪਛਾਤਾ ਵਿਅਕਤੀ ਨਾਬਾਲਗ ਨੂੰ ਅਗਵਾ ਕਰ ਲੈ ਗਿਆ। ਦੋਵੇਂ ਭੈਣ-ਭਰਾ ਕੰਮ ਦੀ ਭਾਲ ‘ਚ ਲੁਧਿਆਣਾ ਆਏ ਹੋਏ ਸਨ। ਕੰਮ ਨਾ ਮਿਲਣ ਤੋਂ ਨਿਰਾਸ਼ ਹੋ ਕੇ ਉਹ ਪਲੇਟਫਾਰਮ ‘ਤੇ ਹੀ ਰਾਤ ਕੱਟਣ ਲਈ ਰੁਕ ਗਏ ਸੀ।

ਯੂਪੀ ਤੋਂ ਆਏ ਅਵਿਨਾਸ਼ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠਿਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਭੈਣ ਗਾਇਬ ਸੀ। ਇਹ ਦੇਖ ਕੇ ਉਹ ਪਰੇਸ਼ਾਨ ਹੋ ਗਿਆ। ਜਦੋਂ ਉਸ ਨੇ ਲੋਕਾਂ ਤੋਂ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਕੋਈ ਉਸ ਦੀ ਭੈਣ ਨੂੰ ਥੱਪੜ ਮਾਰ ਕੇ ਲੈ ਗਿਆ ਹੈ।

ਪੀੜਤ ਨੇ ਦੱਸਿਆ ਕਿ ਉਸ ਨੇ ਮੌਕੇ ’ਤੇ ਮੌਜੂਦ ਕੁਝ ਪੁਲੀਸ ਮੁਲਾਜ਼ਮਾਂ ਨੂੰ ਸ਼ਿਕਾਇਤ ਕੀਤੀ ਪਰ ਪੁਲੀਸ ਮੁਲਾਜ਼ਮਾਂ ਨੇ ਉਸ ਦੇ ਹੀ ਥੱਪੜ ਮਾਰੇ। ਜਿਸ ਤੋਂ ਬਾਅਦ ਉਸ ਨੇ ਜੀਆਰਪੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਇਹ ਅਗਵਾ ਨਹੀਂ ਬਲਕਿ ਲਾਪਤਾ ਹੈ। ਲੜਕੀ ਲਾਪਤਾ ਹੋ ਗਈ ਹੈ। ਉਸਦਾ ਮੋਬਾਈਲ ਫੋਨ ਵੀ ਉਸਦੀ ਭੈਣ ਕੋਲ ਹੈ।

ਅਵਿਨਾਸ਼ ਨੇ ਦੱਸਿਆ ਕਿ ਉਸ ਦੀ ਭੈਣ ਦਾ ਨਾਂ ਕਿਰਨ ਹੈ। ਪਿੰਡ ਵਿੱਚ ਉਸ ਦੇ ਚਾਚਾ-ਚਾਚੀ ​​ਉਸ ਨੂੰ ਕੁੱਟਦੇ ਸਨ। ਦੋਵੇਂ ਪਰੇਸ਼ਾਨ ਹੋ ਕੇ ਕੰਮ ਦੀ ਭਾਲ ਵਿੱਚ ਲੁਧਿਆਣਾ ਆ ਗਏ। ਉਹ ਸਾਰਾ ਦਿਨ ਕੰਮ ਲੱਭਦੇ ਰਿਹੇ, ਪਰ ਜਦੋਂ ਉਸ ਨੂੰ ਕੰਮ ਨਾ ਮਿਲਿਆ ਤਾਂ ਉਹ ਪਰੇਸ਼ਾਨ ਹੋ ਕੇ ਸਟੇਸ਼ਨ ਦੇ ਪਲੇਟਫਾਰਮ ‘ਤੇ ਬੈਠ ਗਿਆ।

ਇਸ ਦੌਰਾਨ ਇਕ ਵਿਅਕਤੀ ਉਸ ਨੂੰ ਮਿਲਿਆ ਅਤੇ ਉਸ ਨੂੰ ਨੌਕਰੀ ਦਿਵਾਉਣ ਦੀ ਗੱਲ ਕਹੀ। ਉਹੀ ਵਿਅਕਤੀ ਤੜਕੇ 3 ਵਜੇ ਉਸ ਦੀ ਭੈਣ ਦੇ ਥੱਪੜ ਮਾਰ ਕੇ ਉਸ ਨੂੰ ਲੈ ਗਿਆ।

ਥਾਣਾ ਜੀਆਰਪੀ ਦੇ ਏਐਸਆਈ ਅਮਨਦੀਪ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਟੇਸ਼ਨ ‘ਤੇ ਲਗਾਏ ਗਏ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਚੌਕੀ ਦੇ ਬਾਹਰ ਹੋਟਲਾਂ ਦੇ ਬਾਹਰ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਨਜ਼ਰ ਆ ਰਿਹਾ ਹੈ। ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...