November 15, 2026, 6:47 am
----------- Advertisement -----------
HomeNewsBreaking Newsਲੁਧਿਆਣਾ ਰੇਲਵੇ ਸਟੇਸ਼ਨ ਦੇ ਬ੍ਰਿਜ 'ਤੇ ਚੜ੍ਹੀ ਨਾਬਾਲਿਗ ਲੜਕੀ, ਸੀਨੀਅਰ ਅਧਿਕਾਰੀ ਐਕਸ਼ਨ...

ਲੁਧਿਆਣਾ ਰੇਲਵੇ ਸਟੇਸ਼ਨ ਦੇ ਬ੍ਰਿਜ ‘ਤੇ ਚੜ੍ਹੀ ਨਾਬਾਲਿਗ ਲੜਕੀ, ਸੀਨੀਅਰ ਅਧਿਕਾਰੀ ਐਕਸ਼ਨ ਮੋਡ ‘ਤੇ, ਪੜ੍ਹੋ ਵੇਰਵਾ

Published on

----------- Advertisement -----------

ਲੁਧਿਆਣਾ, 21 ਜੂਨ 2024 – ਉੱਤਰੀ ਰੇਲਵੇ ਦੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਬੀਤੇ ਦਿਨੀਂ ਰੇਲਵੇ ਪੁਲ ‘ਤੇ ਚੜ੍ਹ ਕੇ ਇਕ ਨਾਬਾਲਗ ਲੜਕੀ ਵੱਲੋਂ ਹੇਠਾਂ ਛਾਲ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨੇ ਸਖ਼ਤ ਰਵੱਈਆ ਅਪਣਾਇਆ ਹੈ। ਇਸ ਮਾਮਲੇ ‘ਚ ਰੇਲਵੇ ਸਟੇਸ਼ਨ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦੇਈਏ ਕਿ ਉਹ ਪਲੇਟਫਾਰਮ ਨੰਬਰ 6 ਦੇ ਪੁਲ ‘ਤੇ ਚੜ੍ਹੀ ਅਤੇ ਛਾਲ ਮਾਰਨ ਲੱਗੀ। ਪੁਲ ‘ਤੇ ਲੜਕੀ ਨੂੰ ਲਟਕਦੀ ਦੇਖ ਕੇ ਲੋਕਾਂ ਨੇ ਰੌਲਾ ਪਾਇਆ ਤਾਂ 2 ਟੀਟੀਈ ਅਤੇ 1 ਰੇਲਵੇ ਯੂਨੀਅਨ ਆਗੂ ਨੇ ਉਸ ਨੂੰ ਬਚਾਇਆ। ਉਨ੍ਹਾਂ ਨੇ ਕਰੀਬ 25 ਫੁੱਟ ਉੱਚੀ ਪੌੜੀ ਲਿਆਂਦੀ ਅਤੇ ਲੜਕੀ ਨੂੰ ਕਰੀਬ ਇਕ ਘੰਟੇ ਦੀ ਮਿਹਨਤ ਤੋਂ ਬਾਅਦ ਹੇਠਾਂ ਉਤਾਰਿਆ ਗਿਆ।

ਰੇਲਵੇ ਅਧਿਕਾਰੀਆਂ ਨੂੰ ਲੜਕੀ ਦੀ ਜਾਨ ਬਚਾਉਣ ਲਈ ਕਰੀਬ ਇੱਕ ਘੰਟੇ ਤੱਕ ਬਿਜਲੀ ਦੀ ਲਾਈਨ ਬੰਦ ਕਰਨੀ ਪਈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਜੀਆਰਪੀ ਅਤੇ ਆਰਪੀਐਫ ਪੁਲਿਸ ਇਸ ਬਚਾਅ ਵਿੱਚ ਸਿਰਫ਼ ਮੂਕ ਦਰਸ਼ਕ ਬਣ ਕੇ ਰਹਿ ਗਈ ਹੈ। ਕਿਸੇ ਵੀ ਜੀਆਰਪੀ ਜਾਂ ਆਰਪੀਐਫ ਅਧਿਕਾਰੀ ਨੇ ਬੱਚੀ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਸੂਤਰਾਂ ਅਨੁਸਾਰ ਹੁਣ ਫਿਰੋਜ਼ਪੁਰ ਡਵੀਜ਼ਨ ਵੀ ਇਸ ਪੂਰੀ ਘਟਨਾ ‘ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਫ਼ਿਰੋਜ਼ਪੁਰ ਡਵੀਜ਼ਨ ਦੇ ਸੀਨੀਅਰ ਡੀਐਸਸੀ ਰਿਸ਼ੀ ਪਾਂਡੇ ਨੇ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ। ਨਾਬਾਲਗ ਲੜਕੀ ਪੁਲ ‘ਤੇ ਕਿਵੇਂ ਪਹੁੰਚੀ ਇਹ ਵੀ ਜਾਂਚ ਦਾ ਵਿਸ਼ਾ ਹੈ। ਆਰਪੀਐਫ ਬੱਚਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ। ਹਰ ਰੋਜ਼ ਕਈ ਅਜਿਹੇ ਬੱਚੇ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕੀਤੇ ਜਾਂਦੇ ਹਨ ਜੋ ਕਿਸੇ ਨਾ ਕਿਸੇ ਮੁੱਦੇ ‘ਤੇ ਗੁੱਸੇ ‘ਚ ਘਰ ਛੱਡ ਜਾਂਦੇ ਹਨ। ਇਸ ਘਟਨਾ ਦੀ ਵੀ ਸਮੀਖਿਆ ਕੀਤੀ ਜਾਵੇਗੀ।

ਜ਼ਿੰਮੇਵਾਰ ਲੋਕਾਂ ਤੋਂ ਵੀ ਜਵਾਬ ਮੰਗਿਆ ਜਾਵੇਗਾ ਕਿ ਪੁਲ ‘ਤੇ ਚੜ੍ਹਨ ਵੇਲੇ ਕਿਸੇ ਨੇ ਲੜਕੀ ਨੂੰ ਕਿਉਂ ਨਹੀਂ ਦੇਖਿਆ। ਇਹ ਬਹੁਤ ਵੱਡੀ ਲਾਪਰਵਾਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...